14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਇੰਟੈੱਕ ਪੰਜਾਬ ਵਲੋਂ ਮਨਾਈ ਗਈ ਹਰੀ ਸਿੰਘ ਨਲੂਆ ਦੀ ਬਰਸੀ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਸੁਰਿੰਦਰ ਕੋਛੜ)-ਸਿੱਖ ਰਾਜ ਦੇ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦੀ ਸ਼ਹੀਦੀ ਬਰਸੀ ਇੰਟੈੱਕ ਪੰਜਾਬ ਅਤੇ ਰਿਆੜਕੀ ਸੰਸਥਾਵਾਂ ਨੇ ਇੰਟੈੱਕ ਅੰਮਿ੍ਤਸਰ ਦੇ ਸਹਿਯੋਗ ਨਾਲ ਮਨਾਈ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਰਸ-ਭਿੰਨੇ ਸ਼ਬਦ ਕੀਰਤਨ ਨਾਲ ਕੀਤੀ ਗਈ, ਜਿਸ 'ਚ ਮਹਾਨ ਜੋਧੇ ਦੀ ਸੂਰਬੀਰਤਾ ਦੇ ਸੋਹਲੇ ਗਾਏ ਗਏ | ਵਿਦਿਆਰਥੀਆਂ ਨੇ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਨੂੰ ਵੱਖ-ਵੱਖ ਸਿੱਖਿਆ ਤੇ ਸਭਿਆਚਾਰਕ ਰੂਪਾਂ 'ਚ ਪੇਸ਼ ਕੀਤਾ | ਸਮਾਗਮ ਦੌਰਾਨ ਮੈਗਜ਼ੀਨ ਲੇਖਣ, ਬਲੈਕ-ਬੋਰਡ ਲਿਖਣ, ਲੈਕਚਰ, ਕਵਿਤਾ ਅਤੇ ਕਵੀਸ਼ਰੀ ਮੁਕਾਬਲੇ ਵੀ ਕਰਵਾਏ ਗਏ | ਸਮਾਗਮ 'ਚ ਪਿ੍ੰਸੀਪਲ ਸਵਰਨ ਸਿੰਘ ਵਿਰਕ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਰਖਿਆਂ ਦੀਆਂ ਗਾਥਾਵਾਂ ਹੀ ਨਵੀਂ ਪੀੜ੍ਹੀ ਦਾ ਨਿਰਮਾਣ ਕਰਦੀਆਂ ਹਨ | ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ ਦੇ ਪੰਜਾਬੀ ਅਤੇ ਡੋਗਰੀ ਵਿਭਾਗ ਦੇ ਮੁਖੀ ਡਾ: ਨਰੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਪੁਰਾਣੀਆਂ ਪਰੰਪਰਾਵਾਂ ਅਤੇ ਰਹੁ-ਰੀਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ | ਇੰਟੈਕ ਪੰਜਾਬ ਦੇ ਕਨਵੀਨਰ ਮੇਜਰ ਜਨਰਲ ਬਲਵਿੰਦਰ ਸਿੰਘ ਨੇ ਕਿਹਾ ਕਿ ਇੰਟੈਕ ਆਪਣੀਆਂ ਸਹਿਯੋਗੀ ਸੰਸਥਾਵਾਂ ਦੇ ਨਾਲ ਮਿਲ ਕੇ ਵਿਰਾਸਤ ਦੀ ਸਾਂਭ-ਸੰਭਾਲ ਅਤੇ ਮਹਾਨ ਜਰਨੈਲਾਂ ਦੀਆਂ ਗਾਥਾਵਾਂ ਨੂੰ ਜਿਉਂਦਾ ਰੱਖਣ ਲਈ ਵਚਨਬੱਧ ਹੈ | ਇੰਟੈੱਕ ਅੰਮਿ੍ਤਸਰ ਦੇ ਕਨਵੀਨਰ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਚੰਗੀਆਂ ਕਿਤਾਬਾਂ ਅਤੇ ਇਤਿਹਾਸਕ ਸਾਹਿੱਤ ਦੇ ਪ੍ਰਚਾਰ ਲਈ ਸਾਡੀਆਂ ਸੰਸਥਾਵਾਂ ਕੰਮ ਕਰ ਰਹੀਆਂ ਹਨ ਅਤੇ ਸਫਲਤਾ ਉਦੋਂ ਮਿਲਦੀ ਹੈ ਜਦੋਂ ਵਿਦਿਆਰਥੀ ਇਨ੍ਹਾਂ ਕਿਤਾਬਾਂ ਦੇ ਪਾਠਕ ਬਣਦੇ ਹਨ | ਸਮਾਗਮ ਦੇ ਅੰਤ 'ਚ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਦਾ ਯਾਦਗਾਰੀ ਚਿੰਨ੍ਹ ਅਤੇ ਵਿਰਾਸਤੀ ਦੁਸ਼ਾਲੇ ਨਾਲ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਛੋਟ ਦੇ ਬਾਵਜੂਦ ਲਗਾਏ ਜਾ ਰਹੇ ਕੱਟ ਬਰਦਾਸ਼ਤ ਨਹੀਂ-ਪ੍ਰਧਾਨ ਬਹਿਲ <br/> ਅਗਲੀ ਖ਼ਬਰ ਨਗਰ ਨਿਗਮ ਨੇ ਸੀਵਰੇਜ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ 6 ਨਵੀਆਂ ਸੈਕਸ਼ਨ-ਕਮ-ਜੈਟਿੰਗ ਮਸ਼ੀਨਾਂ ਕੀਤੀਆ ਸ਼ਾਮਿਲ...
Ad Position 24