02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਰਾਜਾਸਾਂਸੀ 'ਚ ਟਰੱਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ

Ad Position 21
No active advertisement
ਅਜੀਤ ਡੈਸਕ 04-05-2026
ਰਾਜਾਸਾਂਸੀ, 3 ਮਈ (ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਤੋਂ ਅਦਲੀਵਾਲ ਮਾਰਗ ਤੇ ਕਣਕ ਦੇ ਭਰੇ ਟਰੱਕ ਨਾਲ ਟੱਕਰ ਵੱਜਣ ਕਾਰ ਇਕ ਵਿਅਕਤੀ ਦੀ ਮੌਤ ਹੋ ਗਈ, ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਰਾਜਾਸਾਂਸੀ ਵਿਖੇ ਅਜਨਾਲਾ-ਅੰਮਿ੍ਤਸਰ ਮੁੱਖ ਮਾਰਗ 'ਤੇ ਧਰਨਾ ਲਗਾ ਕੇ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਮਿ੍ਤਕ ਵਿਅਕਤੀ ਅਸ਼ਵਨੀ ਕੁਮਾਰ ਦੀ ਪਤਨੀ ਮੋਨਿਕਾ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪਤੀ ਅਸ਼ਵਨੀ ਕੁਮਾਰ ਹਰ ਰੋਜ਼ ਦੀ ਤਰ੍ਹਾਂ ਸਵੇਰੇ ਅੰਮਿ੍ਤਸਰ ਆਪਣੇ ਕੰਮ ਤੋਂ ਜਦ ਰਾਤ ਵਾਪਸ ਪਰਤ ਰਿਹਾ ਸੀ ਤਾਂ ਰਾਜਾਸਾਂਸੀ ਤੋਂ ਅਦਲੀਵਾਲ ਰੋਡ 'ਤੇ ਰਸਤੇ ਵਿਚ ਇਕ ਟਰੱਕ ਵਲੋਂ ਉਨ੍ਹਾਂ ਦੇ ਪਤੀ ਨੂੰ ਟੱਕਰ ਮਾਰ ਦਿੱਤੀ ਤੇ ਰਾਹਗੀਰਾਂ ਗੰਭੀਰ ਜ਼ਖਮੀ ਰੂਪ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ | ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਪ੍ਰੰਤੂ ਪੁਲਿਸ ਵਲੋਂ ਕਾਰਵਾਈ ਨਹੀਂ ਕੀਤੀ | ਜਿਸ ਦੇ ਵਿਰੋਧ ਉਨ੍ਹਾਂ ਨੂੰ ਮਜਬੂਰ ਧਰਨਾ ਲਾਉਣਾ ਪਿਆ | ਇਸ ਸੰਬੰਧੀ ਐੱਸ. ਐੱਚ. ਓ. ਹਰਸਿਮਰਤ ਕੌਰ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਜਾਰੀ ਹੈ ਜਲਦੀ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਵਪਾਰ ਵਿੰਗ ਵਲੋਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਸਮਾਨੀ ਬਿਜਲੀ ਪੈਣ ਕਾਰਨ ਮਕਾਨ ਨੁਕਸਾਨਿਆ
Ad Position 24