ਅੰਮਿ੍ਤਸਰ, 3 ਮਈ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੱੁਖ ਸ਼ਾਂਤੀ ਦੀ ਪ੍ਰਾਥਨਾ ਕੀਤੀ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ | ਕਮੇਟੀ ਵਲੋਂ ਜਨਰਲ ਸਕੱਤਰ ਅਰੁਣ ਖੰਨਾ ਨੇ ਉਨ੍ਹਾਂ ਨੂੰ ਸ਼ਾਲ ਅਤੇ ਮੰਦਰ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਸੰਜੀਵ ਖੰਨਾ, ਗੁਲਸ਼ਨ ਕੋਹਲੀ, ਸੰਜੇ ਮਹਿਰਾ, ਰਾਜਿੰਦਰ ਸ਼ਰਮਾ, ਭਾਜਪਾ ਅੰਮਿ੍ਤਸਰ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਡਾ. ਰਾਮ ਚਾਵਲਾ ਮੌਜੂਦ ਸਨ |