ਛੇਹਰਟਾ, 3 ਮਈ (ਪੱਤਰ ਪ੍ਰੇਰਕ)-ਮਨੁੱਖਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਸੇਵਾ ਨਿਭਾ ਰਹੀ ਨਾਮਵਾਰ ਸੰਸਥਾ ਸ੍ਰੀ ਗੁਰੂ ਅਮਰਦਾਸ ਦਾਸ ਭਲਾਈ ਕੇਂਦਰ ਬਾਸਰਕੇ ਗਿੱਲਾਂ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵਲੋਂ ਸੰਸਥਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਸੰਸਥਾ ਦੇ ਨਵੇਂ ਪ੍ਰਧਾਨ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਡਾ: ਜਸਬੀਰ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸੰਸਥਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਸਾਬਕਾ ਪ੍ਰਧਾਨ ਗੁਰਦਿਆਲ ਸਿੰਘ ਵਲੋਂ ਨਵ ਨਿਯੁਕਤ ਪ੍ਰਧਾਨ ਡਾਕਟਰ ਜਸਬੀਰ ਸਿੰਘ ਬਾਸਰਕੇ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਉਹ ਸੰਸਥਾ ਵਿਚ ਬਤੌਰ ਪ੍ਰਧਾਨ ਆਪਣੀਆਂ ਜ਼ਿੰਮੇਵਾਰੀਆਂ ਨੂੰ ਵਧੀਆ ਤਰੀਕੇ ਨਾਲ ਨਿਭਾਉਣਗੇ | ਨਵ ਨਿਯੁਕਤ ਪ੍ਰਧਾਨ ਡਾਕਟਰ ਜਸਬੀਰ ਸਿੰਘ ਵਲੋਂ ਸੰਸਥਾ ਦੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਹ ਪੂਰੀ ਤਨਦੇਹੀ ਦੇ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਗੇ ਤੇ ਸੰਸਥਾ ਵਲੋਂ ਲੋਕਾਂ ਦੀ ਭਲਾਈ ਲਈ ਹੋਰ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਬਲਵਿੰਦਰ ਸਿੰਘ ਬਾਊ, ਜਗਤਾਰ ਸਿੰਘ ਬਾਸਰਕੇ, ਗੁਰਮੇਲ ਸਿੰਘ, ਗੁਰਮੇਜ ਸਿੰਘ, ਡਾ. ਕੁਲਦੀਪ ਸਿੰਘ, ਰਣਜੀਤ ਸਿੰਘ, ਹੀਰਾ ਸਿੰਘ ਖੂਹੀ ਵਾਲਾ, ਲਾਹੌਰਾ ਸਿੰਘ ਤੇ ਗੁਰਪ੍ਰੀਤ ਸਿੰਘ ਮਨੀਲਾ ਆਦਿ ਹਾਜ਼ਰ ਸਨ |
ਡਾ. ਜਸਬੀਰ ਸਿੰਘ ਸ੍ਰੀ ਗੁਰੂ ਅਮਰਦਾਸ ਭਲਾਈ ਕੇਂਦਰ ਦੇ ਪ੍ਰਧਾਨ ਨਿਯੁਕਤ
ਅਜੀਤ ਡੈਸਕ
04-05-2026