03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਯੂਨੀਵਰਸਿਟੀ ਵਲੋਂ ਰਾਸ਼ਟਰੀ ਸੈਮੀਨਾਰ ਅੱਜ

Ad Position 21
No active advertisement
ਅਜੀਤ ਡੈਸਕ 04-05-2026
ਅੰਮਿ੍ਤਸਰ, 3 ਮਈ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 4 ਮਈ 2026 ਨੂੰ 'ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਤੇ ਯੋਗਦਾਨ' ਵਿਸ਼ੇ 'ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਸਮਾਰੋਹ ਗੁਰੂ ਨਾਨਕ ਭਵਨ ਸਥਿਤ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ | ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਹੋਣਗੇ | ਇਸ ਸੈਮੀਨਾਰ ਦਾ ਮਕਸਦ ਸਿੱਖ ਇਤਿਹਾਸ ਅਤੇ ਸੁਧਾਰ ਅੰਦੋਲਨਾਂ ਦੇ ਪ੍ਰਮੁੱਖ ਚਿਹਰੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਜੀਵਨ, ਵਿਰਾਸਤ ਤੇ ਯੋਗਦਾਨਾਂ 'ਤੇ ਰੌਸ਼ਨੀ ਪਾਉਣਾ ਹੈ | ਸਮਾਗਮ ਦੌਰਾਨ ਉਨ੍ਹਾਂ ਦੇ ਯੋਗਦਾਨਾਂ 'ਤੇ ਆਧਾਰਿਤ ਪੁਸਤਕ ਜਾਰੀ ਕੀਤੀ ਜਾਵੇਗੀ | ਪ੍ਰੋਗਰਾਮ ਦੇ ਆਰੰਭ 'ਚ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਸਵਾਗਤੀ ਸੰਬੋਧਨ ਕੀਤਾ ਜਾਵੇਗਾ | ਇਸ ਮੌਕੇ ਪਿ੍ੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਵਲੋਂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ 'ਤੇ ਵਿਸਥਾਰਪੂਰਵਕ ਵਿਅਖਿਆਨ ਪੇਸ਼ ਕੀਤਾ ਜਾਵੇਗਾ, ਜਦਕਿ ਡਾ. ਅਮਰਜੀਤ ਸਿੰਘ, ਡਾਇਰੈਕਟਰ, ਸਿੱਖ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਪੁਸਤਕ ਦੀ ਸਮੀਖਿਆ ਕੀਤੀ ਜਾਵੇਗੀ | ਇਸ ਤੋਂ ਇਲਾਵਾ ਵਿਦਵਾਨਾਂ ਵਲੋਂ ਵਿਆਖਿਆਨ, ਮਹਿਮਾਨਾਂ ਦਾ ਸਨਮਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਸੰਬੋਧਨ ਵੀ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ ਫਰੈਸ਼ਰ ਪਾਰਟੀ ਕੀਤੀ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ
Ad Position 24