03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਸਦ ਮੈਂਬਰ ਔਜਲਾ ਵਲੋਂ ਸਰਹੱਦੀ ਇਲਾਕੇ ਦੀਆਂ ਮੰਡੀਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-05-2026
ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਵਸੇ ਪਿੰਡ ਜਸਰਾਊਰ ਵਿਖੇ ਜਾ ਕੇ ਦਾਣਾ ਮੰਡੀ ਵਿਖੇ ਆੜਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਉਨ੍ਹਾਂ ਨੇ ਦਾਣਾ ਮੰਡੀ ਪਿੰਡ ਜਸਰਾਊਰ ਤੋਂ ਜ਼ਮੀਨੀ ਹਕੀਕਤ ਵੇਖ ਕੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਖੁੱਲੇ ਅਸਮਾਨ ਹੇਠਾਂ ਕਣਕ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਆੜਤੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਰਾਜ ਸਰਕਾਰ ਦੀ ਨਾਕਾਮੀ ਅਤੇ ਭਿ੍ਸ਼ਟਾਚਾਰੀ ਸੋਚ ਦਾ ਹੀ ਨਤੀਜਾ ਹੈ ਕਿ ਪਿਛਲੇ 10 ਦਿਨਾਂ ਵਿਚ ਆਈ ਕਣਕ ਦੇ ਅੰਬਾਰ ਅਜੇ ਵੀ ਖੁੱਲ੍ਹੇ ਅਸਮਾਨ ਹੇਠ ਪਏ ਹਨ ਅਤੇ ਹਜ਼ਾਰਾਂ ਕੁਇੰਟਲ ਫ਼ਸਲ ਦੀ ਲਿਫਟਿੰਗ ਹਜੇ ਵੀ ਬਾਕੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ ਤੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆੜਤੀਆਂ ਨੂੰ ਆ ਰਹੀ ਭਾਰੀ ਪਰੇਸ਼ਾਨੀ ਤੋਂ ਨਿਜਾਤ ਮਿਲ ਸਕੇ | ਉਨ੍ਹਾਂ ਸੰਬੰਧਿਤ ਅਧਿਕਾਰੀਆਂ, ਡਿਪਟੀ ਕਮਿਸ਼ਨਰ ਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਤੁਰੰਤ ਕਣਕ ਦੀ ਚੁਕਾਈ ਦਾ ਪ੍ਰਬੰਧ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਇਕ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ, ਜੋਧ ਸਿੰਘ ਸਮਰਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਰਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਨਮਾਨ
Ad Position 24