03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 04-05-2026
ਜੰਡਿਆਲਾ ਗੁਰੂ, 3 ਮਈ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ 'ਚ ਅੰਤਰਰਾਸ਼ਟਰੀ ਡਾਂਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਹ ਦਿਨ ਵਿਸ਼ਵ ਪ੍ਰਸਿੱਧ ਫਰੈਂਚ ਡਾਂਸਰ ਜੀਨ ਜਾਰਜ ਨੋਵਰੇ ਦੇ ਜਨਮਦਿਨ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਡਾਂਸ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਪ੍ਰੋਗਰਾਮ ਦੌਰਾਨ ਕਲਾਸਿਕਲ, ਜੈਜ਼, ਹਿਪ-ਹਾਪ, ਗਿੱਧਾ ਅਤੇ ਭੰਗੜਾ ਵਰਗੀਆਂ ਵੱਖ-ਵੱਖ ਡਾਂਸ ਸ਼ੈਲੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਲਗਪਗ 50 ਵਿਦਿਆਰਥੀਆਂ ਨੇ ਲਗਾਤਾਰ ਪ੍ਰਦਰਸ਼ਨ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀਆ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਰਚਨਾਤਮਕ ਸੋਚ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਡਾਇਰੈਕਟਰ-ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਦੀ ਪ੍ਰਦਰਸ਼ਨ ਦੀ ਖੂਬ ਸ਼ਲਾਘਾ ਕੀਤੀ ਅਤੇ ਡਾਂਸ ਅਧਿਆਪਕ ਸਿਕੰਦਰ ਸਿੰਘ ਦੀ ਮਿਹਨਤ ਨੂੰ ਸਰਾਹਿਆ | ਇਸ ਮੌਕੇ ਪਿ੍ੰ: ਸੰਦੀਪ ਸ਼ਰਮਾ, ਸ਼ਿਲਪਾ ਸ਼ਰਮਾ, ਨੀਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਮ. ਪੀ. ਔਜਲਾ ਵਲੋਂ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਜੰਡਿਆਲਾ ਗੁਰੂ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਡਾ. ਨਿਰਮਲ ਸਿੰਘ ਦਾ ਮੰਦਰ ਕਮੇਟੀ ਵਲੋਂ ਸਨਮਾਨ
Ad Position 24