03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਕਸ਼ਮੀ ਕਾਂਤਾ ਚਾਵਲਾ ਦੀ ਸਿਹਤ ਦਾ ਹਾਲ ਜਾਣਿਆ

Ad Position 21
No active advertisement
ਅਜੀਤ ਡੈਸਕ 04-05-2026
ਅੰਮਿ੍ਤਸਰ, 3 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਬਕਾ ਮੰਤਰੀ ਅਤੇ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ | ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਦੀ ਸਮਾਜ ਸੇਵਾ 'ਚ ਬਹੁਤ ਵੱਡੀ ਦੇਣ ਹੈ ਅਤੇ ਉਨ੍ਹਾਂ ਨੇ ਤਮਾਮ ਉਮਰ ਆਪਣਾ ਜੀਵਨ ਲੋਕ ਸੇਵਾ ਨੂੰ ਸਮਰਪਿਤ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਰਾਜਨੀਤੀ 'ਚ ਰਹਿੰਦਿਆਂ ਵੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਆਪਣੀ ਜ਼ਿਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਸੂਬਾ ਵਾਸੀਆਂ ਦੀ ਸੇਵਾ ਕੀਤੀ ਹੈ ਅਤੇ ਉਸ ਤੋਂ ਬਾਅਦ ਵੀ ਉਹ ਨਿਰੰਤਰ ਲੋਕ ਸੇਵਾ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਇਕ ਵਿਅਕਤੀ ਨਾ ਹੋ ਕੇ ਇਕ ਸੰਸਥਾ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਉਨ੍ਹਾਂ ਕੋਲੋਂ ਹੁਤ ਕੁਝ ਸਿੱਖ ਸਕਦੀ ਹੈ | ਉਨ੍ਹਾਂ ਕਾਮਨਾ ਕੀਤੀ ਕਿ ਪ੍ਰੋ. ਲਕਸਮੀ ਕਾਂਤਾ ਚਾਵਲਾ ਨਰੋਆ ਅਤੇ ਲਮੇਰਾ ਜੀਵਨ ਬਤੀਤ ਕਰਦੇ ਹੋਏ ਇਸੇ ਤਰ੍ਹਾਂ ਸਮਾਜ ਸੇਵਾ 'ਚ ਲੱਗੇ ਰਹਿਣ | ਇਸ ਮੌਕੇ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨੇ ਕੁਝ ਮੰਗਾਂ ਵੀ ਰਾਜਪਾਲ ਅੱਗੇ ਰੱਖੀਆਂ | ਇਸ ਮੌਕੇ ਉਨ੍ਹਾਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ਦੇ ਕੇ ਰਾਜਪਾਲ ਪੰਜਾਬ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਸਰਪ੍ਰਸਤ ਦੁਰਗਿਆਣਾ ਕਮੇਟੀ ਡਾਕਟਰ ਰਾਕੇਸ਼ ਸ਼ਰਮਾ, ਮੈਡਮ ਮਾਲਾ ਚਾਵਲਾ, ਵਿਸ਼ਾਲ ਸ਼ਰਮਾ, ਏ. ਸੀ. ਪੀ. ਸੁਰਿੰਦਰ ਸਿੰਘ, ਸਾਹਿਲ, ਵਿਕਾਸ ਖੰਨਾ, ਵਿੱਤ ਸਕੱਤਰ ਦੁਰਗਿਆਣਾ ਕਮੇਟੀ ਵਿਮਲ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿੰਟੂ ਨੇ ਜੋਸ਼ੀ ਕਾਲੋਨੀ 'ਚ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ ਅਗਲੀ ਖ਼ਬਰ ਐੱਮ. ਪੀ. ਔਜਲਾ ਵਲੋਂ ਮੰਡੀਆਂ ਦਾ ਦੌਰਾ
Ad Position 24