03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਰਿੰਟੂ ਨੇ ਜੋਸ਼ੀ ਕਾਲੋਨੀ 'ਚ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 04-05-2026
ਅੰਮਿ੍ਤਸਰ, 3 ਮਈ (ਰਾਜੇਸ਼ ਕੁਮਾਰ ਸ਼ਰਮਾ)-ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਲਈ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਾਲੋਨੀ 'ਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ | ਰਿੰਟੂ ਉੱਤਰੀ ਵਿਧਾਨ ਸਭਾ ਹਲਕੇ 'ਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾ ਰਹੇ ਹਨ | ਰਿੰਟੂ ਨੇ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਅਤੇ ਸਮੂਹ ਪੰਚਾਇਤਾਂ 'ਚ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਅਤੇ ਗਲੀਆਂ ਬਣਾਉਣ ਲਈ ਕੰਮ ਲਗਾਤਾਰ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਸੜਕ ਨਿਰਮਾਣ ਦੇ ਕੰਮ 'ਚ ਤੇਜ਼ੀ ਆਈ ਹੈ ਅਤੇ ਅੱਗੇ ਵੀ ਜਾਰੀ ਰਹੇਗੀ | ਉਨ੍ਹਾਂ ਦਾ ਉਦੇਸ਼ ਨਾ ਸਿਰਫ਼ ਵਿਕਾਸ ਕਾਰਜ ਕਰਨਾ ਹੈ, ਸਗੋਂ ਹਰ ਘਰ ਨੂੰ ਸਾਫ਼, ਸੁਰੱਖਿਅਤ ਅਤੇ ਆਰਾਮਦਾਇਕ ਵਾਤਾਵਰਨ ਪ੍ਰਦਾਨ ਕਰਨਾ ਵੀ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਵਲੋਂ ਮਜ਼ਦੂਰ ਦਿਵਸ ਦੇ ਮੌਕੇ ਨੈਨੀਆਂ ਅਤੇ ਵੈਨ ਡਰਾਈਵਰਾਂ ਲਈ ਵਿਸ਼ੇਸ਼ ਧਾਰਮਿਕ ਯਾਤਰਾ ਕਰਵਾਈ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਕਸ਼ਮੀ ਕਾਂਤਾ ਚਾਵਲਾ ਦੀ ਸਿਹਤ ਦਾ ਹਾਲ ਜਾਣਿਆ
Ad Position 24