ਅੰਮਿ੍ਤਸਰ, 4 ਮਈ (ਜਸਵੰਤ ਸਿੰਘ ਜੱਸ)-ਦਿੱਲੀ ਦੇ ਉਪ ਰਾਜਪਾਲ ਲੈਫਟੀਨੈਂਟ ਗਵਰਨਰ ਸ. ਤਰਨਜੀਤ ਸਿੰਘ ਸੰਧੂ ਆਪਣੀ ਅਮਿ੍ਤਸਰ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਗੁਰੂ ਦਰ 'ਤੇ ਮੱਥਾ ਟੇਕ ਕੇ ਗੁਰੂ ਰਾਮਦਾਸ ਜੀ ਲੰਗਰ ਵਿਖੇ ਪੰਗਤ ਵਿਚ ਬੈਠ ਕੇ ਲੰਗਰ ਵੀ ਛੱਕਿਆ ਤੇ ਸ਼ੋ੍ਰਮਣੀ ਕਮੇਟੀ ਦਫਤਰ ਵਿਖੇ ਆਪਣੇ ਦਾਦਾ ਦੀ ਦੇ ਨਾਮ 'ਤੇ ਸਥਾਪਿਤ ਤੇਜਾ ਸਿੰਘ ਸਮੁੰਦਰੀ ਹਾਲ ਦਾ ਵੀ ਸੰਖੇਪ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੂੰ ਸਥਾਨਕ ਭਾਜਪਾ ਆਗੂਆਂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹਰਜਿੰਦਰ ਸਿੰਘ ਠੇਕੇਦਾਰ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਉਪ ਪ੍ਰਧਾਨ ਭਾਜਪਾ ਪੰਜਾਬ ਫਤਿਹਜੰਗ ਸਿੰਘ ਬਾਜਵਾ ਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ |
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ <br/>
ਅਜੀਤ ਡੈਸਕ
05-05-2026