07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਮਿਲੇਗੀ ਸਬਸਿਡੀ-ਸੰਧੂ

Ad Position 21
No active advertisement
ਅਜੀਤ ਡੈਸਕ 05-05-2026
ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ 'ਚੋਂ ਕੱਢ ਕੇ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲਿ੍ਹਆਂ ਤੋਂ ਹੁਣ 16 ਜ਼ਿਲਿ੍ਹਆਂ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮਿ੍ਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਰਾਜ ਸਰਕਾਰ ਨੇ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲਿ੍ਹਆਂ ਵਿਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ | ਇਸ 'ਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ 'ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿਚ ਅਦਾ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਤਹਿਸੀਲ ਦੀ ਬੱਤੀ ਹੋਈ ਗੁੱਲ : ਰਜਿਸਟਰੀਆਂ ਸਣੇ ਸਰਕਾਰੀ ਕੰਮ-ਕਾਜ਼ ਹੋਇਆ ਪ੍ਰਭਾਵਿਤ <br/> ਅਗਲੀ ਖ਼ਬਰ ਫਰੂਟ ਮਰਚੈਂਟ ਵੈੱਲਫੇਅਰ ਐਸੋਸੀਏਸ਼ਨ ਨੇ ਮਹਾਂਮਾਈ ਦਾ ਜਾਗਰਣ ਕਰਵਾਇਆ <br/>
Ad Position 24