07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਬਣੇਗੀ ਭਾਜਪਾ ਦੀ ਸਰਕਾਰ-ਟਿੱਕਾ, ਰੰਧਾਵਾ <br/>

Ad Position 21
No active advertisement
ਅਜੀਤ ਡੈਸਕ 05-05-2026
ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)¸ਪੱਛਮ ਬੰਗਾਲ, ਆਸਾਮ ਅਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਰਿਕਾਰਡ ਜਿੱਤ 'ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸਾਬਕਾ ਸੀਨੀ: ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਵਾਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਤੇ ਭਰੋਸਾ ਪ੍ਰਗਟ ਕਰ ਰਹੇ ਹਨ | ਜਿਸ ਤੋਂ ਪ੍ਰਤੀਤ ਹੋਣ ਲੱਗ ਪਿਆ ਹੈ ਹੁਣ ਦੇ ਲੋਕ ਵੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸੂਬੇ ਦੀ ਵਾਗਡੋਰ ਭਾਜਪਾ ਦੇ ਹੱਥ ਫੜਾਉਣਗੇ | ਟਿੱਕਾ ਅਤੇ ਰੰਧਾਵਾ ਨੇ ਕਿਹਾ ਕਿ ਪੱਛਮ ਬੰਗਾਲ 'ਚ ਭਾਜਪਾ ਨੇ ਮਮਤਾ ਬੈਨਰਜੀ ਨੂੰ ਹਰਾ ਕੇ ਇਤਿਹਾਸਕ ਜਿੱਤ ਹਾਸਿਲ ਕੀਤੀ ਹੈ | ਮਮਤਾ ਬੈਨਰਜੀ ਨੇ 15 ਸਾਲ ਦੇ ਆਪਣਾ ਸੱਤਾਕਾਲ ਦੌਰਾਨ ਪੱਛਮ ਬੰਗਾਲ ਦੇ ਲੋਕਾਂ ਦੀ ਭਲਾਈ ਕੋਈ ਕਾਰਜ ਨਹੀਂ ਕੀਤਾ ਉਲਟਾ ਉਨ੍ਹਾਂ ਤਾਕਤਾਂ ਨੂੰ ਉਤਸ਼ਾਹਿਤ ਕੀਤਾ ਜੋ ਦੇਸ਼ ਨੂੰ ਵੰਡਣ ਦਾ ਯਤਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਸੂਬੇ ਵਿਚ ਬਦਲਾਅ ਚਾਹੁੰਦੇ ਹਨ ਅਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਚੁਣੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਲਈ ਕਈ ਲਾਭਕਾਰੀ ਯੋਜਨਾਵਾਂ ਲਿਆਂਦੀਆਂ ਹਨ ਜ਼ਿਨ੍ਹਾਂ ਦਾ ਲਾਹਾ ਲੋਕਾਂ ਨੂੰ ਮਿਲ ਰਿਹਾ ਹੈ | ਜਦੋਂ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਵਰਕਰਾਂ ਵਲੋਂ ਮਨਾਏ ਗਏ ਜਸ਼ਨ <br/> ਅਗਲੀ ਖ਼ਬਰ ਸਵੈ-ਗਣਨਾ ਦੇਸ਼ ਪ੍ਰਤੀ ਵਫ਼ਾਦਾਰੀ ਅਤੇ ਕਰਤੱਵ ਦਾ ਪ੍ਰਤੀਕ ਹੈ—ਰਾਜੇਸ਼ ਸ਼ਰਮਾ <br/>
Ad Position 24