07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪ੍ਰਭਬੀਰ ਸਿੰਘ ਬਰਾੜ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 05-05-2026
ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਅਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰਾਂ ਨੇ ਸੰਦੀਪ ਸਿੰਘ ਨੂੰ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਨ ਲਈ ਕਿਹਾ | ਬਰਾੜ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸੰਦੀਪ ਸਿੰਘ ਨੇ ਹਲਕਾ ਪੱਛਮੀ ਦੇ ਯੂਥ ਵਿੰਗ ਇੰਚਾਰਜ ਰਹਿੰਦਿਆਂ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਮਿਹਨਤ ਕੀਤੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਯੂਥ ਟੀਮ ਦਾ ਮਹੱਤਵਪੂਰਨ ਯੋਗਦਾਨ ਹੈ | ਸੰਦੀਪ ਸਿੰਘ ਨੇ ਸਨਮਾਨ ਲਈ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਆਵਾਜ਼ ਬਣਕੇ ਕੰਮ ਕਰਦੇ ਰਹਿਣਗੇ | ਇਸ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਰਾਜਨੀਤੀ ਵਿਚ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਨੇਤਿ੍ਤਵ ਦੇ ਮੌਕੇ ਦੇਣ ਲਈ ਵਚਨਬੱਧ ਹੈ | ਇਸ ਮੌਕੇ ਅਰਵਿੰਦਰ ਸਿੰਘ ਭੱਟੀ, ਡਾ. ਇੰਦਰਪਾਲ, ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ, ਜੀਵਨ ਜਸਪਾਲ ਸਿੰਘ, ਹਰਪ੍ਰੀਤ ਸਿੰਘ ਬੇਦੀ, ਬਲਜੀਤ ਸਿੰਘ ਜੌੜਾ, ਨਿਰਮਲ ਸੌਖੀ, ਰਵੀ ਸ਼ੰਕਰ, ਸਰਬਜੀਤ ਬਿੱਟੂ, ਐੱਸਪੀ ਸਿੰਘ, ਦੀਪਕ ਸ਼ਰਮਾ, ਪਾਰਟੀ ਦੇ ਹੋਰ ਅਹੁਦੇਦਾਰ, ਵਰਕਰ ਅਤੇ ਵਲੰਟੀਅਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਭਾਰਤ ਏ.ਆਈ. ਵੀਕ 2026' 'ਚ ਸਰਕਾਰੀ ਸਕੂਲ ਵਿਦਿਆਰਥੀਆ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਪੱਛਮੀ ਬੰਗਾਲ, ਆਸਾਮ ਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਤੇ ਵਰਕਰਾਂ ਮਨਾਏ ਜਸ਼ਨ <br/>
Ad Position 24