ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ)ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਤਰਨ ਤਾਰਨ ਵਿਖੇ ਸੇਵਾਵਾਂ ਨਿਭਾਅ ਰਹੇ ਸਨ | ਅਹੁਦਾ ਸੰਭਾਲਣ ਉਪਰੰਤ ਸ: ਪੁਰੇਵਾਲ ਨੇ ਕਿਹਾ ਕਿ ਉਹ ਸਰਕਾਰ ਦੀਆਂ ਸਮਾਜਿਕ ਭਲਾਈ ਨਾਲ ਸੰਬੰਧਿਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹਨ | ਉਨਾਂ ਕਿਹਾ ਕਿ ਸਮਾਜ ਦੇ ਪਿੱਛੜੇ ਅਤੇ ਲੋੜਵੰਦ ਵਰਗਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਪ੍ਰਥਮ ਤਰਜੀਹ ਰਹੇਗੀ | ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸ: ਪੁਰੇਵਾਲ ਦਾ ਸਵਾਗਤ ਕੀਤਾ ਗਿਆ |