ਰਾਮ ਤੀਰਥ, 4 ਮਈ (ਧਰਵਿੰਦਰ ਸਿੰਘ ਔਲਖ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਦੀ ਅਗਵਾਈ ਹੇਠ ਗੁਰਦੁਆਰਾ ਡੇਰਾ ਬਾਬਾ ਮੇਹਰ ਦਾਸ, ਪਿੰਡ ਕੋਹਾਲੀ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਲਿਵਾਸਾ ਹਸਪਤਾਲ ਦੇ ਡਾ. ਅਨਿਲ ਸ਼ਰਮਾ ਸ਼ਾਮਿਲ ਹੋਏ, ਜਿਨ੍ਹਾਂ ਨੇ ਮੈਡੀਕਲ ਖੇਤਰ ਵਿਚ ਹੋਈਆਂ ਨਵੀਆਂ ਖੋਜਾਂ ਬਾਰੇ ਡਾਕਟਰਾਂ ਨਾਲ ਵਿਚਾਰ ਚਰਚਾ ਕੀਤੀ | ਡਾਕਟਰ ਵੀਰਾਂ ਨੂੰ ਸੰਬੋਧਨ ਕਰਦਿਆਂ ਡਾ. ਅਰਜਿੰਦਰ ਸਿੰਘ ਕੋਹਾਲੀ ਨੇ ਸਾਫ-ਸੁਥਰਾ ਕੰਮ ਕਰਨ ਲਈ ਪ੍ਰੇਰਿਆ ਅਤੇ ਸਰਹੱਦੀ ਖੇਤਰ ਵਿਚ ਕੰਮ ਕਰ ਰਹੇ ਪ੍ਰੈਕਟੀਸ਼ਨਰਾਂ ਦੀਆਂ ਮੁਸ਼ਕਿਲਾਂ ਸੁਣੀਆਂ | ਐਸੋਸੀਏਸ਼ਨ ਦੇ ਚੇਅਰਮੈਨ ਡਾ. ਲਖਬੀਰ ਸਿੰਘ ਆਸਟ੍ਰੇਲੀਆ ਵਾਲੇ, ਡਾ. ਗੁਰਪ੍ਰਤਾਪ ਸਿੰਘ ਕੱਕੜ, ਡਾ. ਚੰਦਰ ਮੋਹਨ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਜਸਮਿੰਦਰਜੀਤ ਸਿੰਘ ਵਿੱਗ, ਡਾ. ਰਸ਼ਪਾਲ ਸਿੰਘ, ਡਾ. ਸੰਦੀਪ ਸਿੰਘ, ਡਾ. ਪ੍ਰਗਟ ਸਿੰਘ, ਡਾ. ਸਤਪਿੰਦਰ ਸਿੰਘ ਰਿੰਕੂ, ਡਾ. ਰਣਜੀਤ ਸਿੰਘ ਆਦਿ ਹਾਜ਼ਰ ਸਨ |