ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਜਨਗਣਨਾ ਸੰਬੰਧੀ ਮੁਲਾਜ਼ਮਾਂ ਦੀਆਂ ਡਿਊਟੀਆਂ ਦੀ ਨਿਗਰਾਨੀ ਕਰਦਿਆਂ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਨੇ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਜਨਗਣਨਾ ਲਈ ਡਿਊਟੀ ਲੱਗੀ ਹੈ ਉਹ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ, ਡਿਊਟੀ 'ਤੇ ਕੀਤੀ ਜਾਣ ਵਾਲੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸ੍ਰੀ ਵਧਾਵਨ ਨੇ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਜਨਗਣਨਾ ਸੰਬੰਧੀ ਡਿਊਟੀ ਲੱਗੀ ਹੈ ਉਨ੍ਹਾਂ ਦੇ ਗ਼ੈਰ ਹਾਜ਼ਰ ਰਹਿਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੱਗੀ ਹੋਈ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੋ ਮੁਲਾਜ਼ਮ ਆਪਣੀ ਡਿਊਟੀ ਤੋਂ ਗ਼ੈਰ ਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਜਨਗਣਨਾ ਵਿਭਾਗ ਨੂੰ ਲਿਖਿਆ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਕਾਰਵਾਈ ਦੌਰਾਨ ਤਨਖ਼ਾਹ 'ਚ ਕਟੌਤੀ ਵੀ ਕੀਤੀ ਜਾਵੇਗੀ, ਇਸ ਤੋਂ ਇਲਾਵਾ ਸੰਬੰਧਿਤ ਕਰਮਚਾਰੀ ਨੂੰ ਤਿੰਨ ਸਾਲ ਲਈ ਮੁਅੱਤਲ ਕਰਨ ਦੀ ਕਾਰਵਾਈ ਨੂੰ ਵੀ ਅੰਜਾਮ ਦਿੱਤਾ ਜਾ ਸਕਦਾ ਹੈ |