11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਰ.ਐੱਮ.ਪੀ. ਡਾਕਟਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਦਿੱਤਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 06-05-2026
ਰਾਜਾਸਾਂਸੀ, 5 ਮਈ (ਹਰਦੀਪ ਸਿੰਘ ਖੀਵਾ)-ਪਿੰਡ ਮੀਰਾਂਕੋਟ ਵਿਖੇ ਮੈਡੀਕਲ ਐਸੋਸੀਏਸ਼ਨ ਅੰਮਿ੍ਤਸਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਪੰਨੂ ਦੀ ਅਗਵਾਈ ਵਿਚ ਆਰ. ਐੱਮ. ਪੀ. ਡਾਕਟਰਾਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਉਕਤ ਸਮੂਹ ਡਾਕਟਰਾਂ ਨੂੰ ਸਿਰੋਪਾਓ ਭੇਟ ਕਰਦਿਆਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਉਨ੍ਹਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪਹਿਲੀਆਂ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਤੋਂ ਮੌਹ ਭੰਗ ਹੋ ਚੁੱਕਾ ਹੈ ਤੇ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਾਉਣ ਉਤਾਵਲੇ ਹਨ ਅਤੇ ਲੋਕ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਭਰ 'ਚ ਸਾਰੇ ਧਰਮਾਂ ਵਲੋਂ ਸੱਦੇ ਜਾ ਰਹੇ ਹਨ ਤੇ ਜਿੱਥੇ ਉਹ ਜਾਂਦੇ ਹਨ ਲੋਕਾਂ ਵਲੋਂ ਪਿਆਰ ਅਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਤੇ ਇਸ ਲਈ 2027 ਵਿਚ ਲੋਕਾਂ ਦੇ ਪਿਆਰ ਸਦਕਾ ਪੰਜਾਬ ਸੂਬੇ ਵਿਚ ਉਹ ਲੋਕਾਂ ਦੀ ਆਪਣੀ ਸਰਕਾਰ ਬਣਾਉਣ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰਿਆੜ, ਹਲਕਾ ਰਾਜਾਸਾਂਸੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ, ਅਮਰਜੀਤ ਸਿੰਘ ਵਣਚਿੜੀ, ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਪੰਨੂ, ਡਾ. ਸੁਖਦੇਵ ਸਿੰਘ ਸੰਤੂਨੰਗਲ, ਡਾ. ਜੰਗ ਸਿੰਘ, ਡਾ. ਨਿਸ਼ਾਨ ਸਿੰਘ ਘੋਗਾ, ਡਾ. ਸੁਖਮਨਪ੍ਰੀਤ ਸਿੰਘ ਮੁਰਦਾਪੁਰਾ, ਡਾ. ਗਗਨਪ੍ਰੀਤ ਕੌਰ ਲੁਹਾਰਕਾ ਆਦਿ ਹਾਜ਼ਰ ਸਨ |


ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਸਿੰਘ ਮੀਰਾਂਕੋਟ ਤੇ ਸਮੂਹ ਆਰ.ਐੱਮ.ਪੀ. ਡਾਕਟਰਾਂ ਦਾ ਸਨਮਾਨ ਕਰਦੇ ਹੋਏ ਬਾਪੂ ਤਰਸੇਮ ਸਿੰਘ, ਨਾਲ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਤੇ ਹੋਰ | ਤਸਵੀਰ : ਹਰਦੀਪ ਸਿੰਘ ਖੀਵਾ


Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਅਗਵਾ ਮਾਮਲੇ 'ਚ ਇੰਸਪੈਕਟਰ ਗਿ੍ਫ਼ਤਾਰ <br/> ਅਗਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਸਟੂਡੈਂਟ ਕੌਂਸਲ ਚੋਣਾਂ ਕਰਵਾਈਆਂ <br/>
Ad Position 24