11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੀਨੀਅਰ ਅਕਾਲੀ ਆਗੂ ਮਜੀਠੀਆ ਨੂੰ ਜੇਕਰ ਝਰੀਟ ਵੀ ਆਈ ਤਾਂ ਮੁੱਖ ਮੰਤਰੀ ਮਾਨ ਹੋਣਗੇ ਜ਼ਿੰਮੇਵਾਰ-ਰਾਜਾ ਲਦੇਹ <br/>

Ad Position 21
No active advertisement
ਅਜੀਤ ਡੈਸਕ 06-05-2026

ਅੰਮਿ੍ਤਸਰ, 5 ਮਈ (ਜਸਵੰਤ ਸਿੰਘ ਜੱਸ)-ਅਕਾਲੀ ਜਥਾ (ਬ) ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕਿਹਾ ਹੈ ਕਿ ਮਾਝੇ ਦੇ ਜਰਨੈਲ, ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ੀ ਫ਼ੋਨ ਨੰਬਰਾਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਦੌਰਾਨ ਜੇਕਰ ਉਨ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਇਆ ਜਾਂ ਕੋਈ ਝਰੀਟ ਵੀ ਆਈ ਤਾਂ ਉਸ ਦੇ ਸਿੱਧੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਿਨ੍ਹਾਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਕੇ ਉਨ੍ਹਾਂ ਨੂੰ ਸਿਰਫ਼ ਨਾਂਮਾਤਰ ਦੀ ਹੀ ਸੁਰੱਖਿਆ ਦਿੱਤੀ ਹੈ | ਇੱਥੇ ਸੇਵਾ ਮੁਕਤ ਡੀ. ਐੱਸ. ਪੀ. ਮੁਖਵਿੰਦਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਲਦੇਹ ਨੇ ਕਿਹਾ ਕਿ ਕੱਲ੍ਹ ਤੋਂ ਬਾਅਦ ਅਸੀਂ ਖੁਦ ਸ. ਮਜੀਠੀਆ ਦੀ ਸੁਰੱਖਿਆ ਕਰਾਂਗੇ, ਭਾਵੇਂ ਸਾਨੂੰ ਆਪਣੀ ਜਾਨ ਵੀ ਕੁਰਬਾਨ ਕਿਉਂ ਨਾ ਕਰਨੀ ਪਵੇ | ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਖ਼ੁਫੀਆ ਏਜੰਸੀਆਂ ਨੇ ਕਈ ਵਾਰ ਗ੍ਰਹਿ ਵਿਭਾਗ ਨੂੰ ਰਿਪੋਰਟ ਸੌਂਪੀ ਹੈ ਕਿ ਸ. ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ ਤੇ ਕਿਸੇ ਵੇਲੇ ਵੀ ਉਨ੍ਹਾਂ 'ਤੇ ਹਮਲਾ ਹੋ ਸਕਦਾ ਹੈ, ਪਰ ਪੰਜਾਬ ਸਰਕਾਰ ਦੇ ਕੰਨ੍ਹਾਂ 'ਤੇ ਅਜੇ ਤੱਕ ਜੂੰ ਤੱਕ ਨਹੀਂ ਸਰਕੀ | ਜਿਸ ਤੋਂ ਸਪੱਸ਼ਟ ਹੈ ਕਿ ਮਾਨ ਸਰਕਾਰ ਸ: ਮਜੀਠੀਆ ਦੀ ਸੁਰੱਖਿਆ ਪ੍ਰਤੀ ਗੰਭੀਰ ਨਹੀਂ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਤੋਂ ਇਲਾਵਾ ਗੁਰਭੇਜ ਸਿੰਘ ਜੱਬੋਵਾਲ ਮੈਂਬਰ ਜਨਰਲ ਕੌਂਸਲ ਤੇ ਸਰਕਲ ਪ੍ਰਧਾਨ ਜਥੇ. ਸੁਖਰਾਜ ਸਿੰਘ ਮੁੱਛਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਔਜਲਾ 84 ਲਈ ਜ਼ਿੰਮੇਵਾਰ ਕਾਂਗਰਸੀਆਂ ਦੀ ਲਿਸਟ ਵੀ ਜਥੇਦਾਰ ਨੂੰ ਦੇਣ-ਮਠਾੜੂ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਮਹਿਲਾਵਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>
Ad Position 24