11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਔਜਲਾ 84 ਲਈ ਜ਼ਿੰਮੇਵਾਰ ਕਾਂਗਰਸੀਆਂ ਦੀ ਲਿਸਟ ਵੀ ਜਥੇਦਾਰ ਨੂੰ ਦੇਣ-ਮਠਾੜੂ

Ad Position 21
No active advertisement
ਅਜੀਤ ਡੈਸਕ 06-05-2026
ਅੰਮਿ੍ਤਸਰ, 5 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਬੀਤੇ ਦਿਨ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਸ਼ਹਿਰ ਨਾਲ ਸੰਬੰਧਿਤ ਮਸਲਿਆਂ 'ਤੇ ਚਰਚਾ ਕੀਤੀ ਗਈ | ਮਠਾੜੂ ਨੇ ਕਿਹਾ ਕਿ ਔਜਲਾ ਆਉਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਸਿਆਸੀ ਪੈਂਤਰਾਬਾਜ਼ੀ ਕਰ ਰਹੇ ਹਨ, ਜਦਕਿ ਕਾਂਗਰਸ ਪਾਰਟੀ ਸ੍ਰੀ ਹਰਿਮੰਦਰ ਸਾਹਿਬ 'ਤੇ 1984 ਦੇ ਹਮਲੇ ਅਤੇ ਉਸ ਤੋਂ ਬਾਅਦ ਹੋਏ ਘਟਨਾਕ੍ਰਮ ਲਈ ਇਤਿਹਾਸਕ ਤੌਰ 'ਤੇ ਜ਼ਿੰਮੇਵਾਰ ਰਹੀ ਹੈ | ਮਠਾੜੂ ਨੇ ਕਿਹਾ ਕਿ 1984 ਦੌਰਾਨ ਦਿੱਲੀ ਅਤੇ ਪੰਜਾਬ ਵਿਚ ਹਜ਼ਾਰਾਂ ਲੋਕਾਂ ਨੂੰ ਤਸ਼ੱਦਦ, ਕਤਲੇਆਮ ਅਤੇ ਅਨਿਆਂ ਦਾ ਸਾਹਮਣਾ ਕਰਨਾ ਪਿਆ, ਜਿਸਦਾ ਦਰਦ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਤਾਜ਼ਾ ਹੈ | ਉਨ੍ਹਾਂ ਆਖਿਆ ਕਿ ਜੇਕਰ ਔਜਲਾ ਸੱਚਮੁੱਚ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ ਜਥੇਦਾਰ ਗੜਗੱਜ ਕੋਲ 1984 ਦਾ ਮਸਲਾ ਵੀ ਚੁੱਕਣਾ ਚਾਹੀਦਾ ਸੀ ਅਤੇ ਉਸ ਘਟਨਾ ਲਈ ਜਿੰਮੇਵਾਰ ਕਾਂਗਰਸੀ ਆਗੂਆਂ ਦੀ ਲਿਸਟ ਵੀ ਨਾਲ ਲੈ ਕੇ ਜਾਣੀ ਚਾਹੀਦੀ ਸੀ | ਮਠਾੜੂ ਨੇ ਕਿਹਾ ਕਿ ਇਸ ਸਮੇਂ ਸਿਆਸੀ ਪੈਂਤਰਾਬਾਜੀ ਨਹੀਂ, ਸਚਾਈ ਅਤੇ ਇਨਸਾਫ਼ ਦੀ ਲੋੜ ਹੈ ਅਤੇ ਲੋਕ ਹੁਣ ਖੋਖਲੇ ਨਾਅਰਿਆਂ ਦੀ ਬਜਾਏ ਜਵਾਬਦੇਹੀ ਦੀ ਉਮੀਦ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਜਾਦਾ ਨੰਦ ਕਾਲਜ ਵਿਖੇ ਭੰਗੜੇ ਨਾਲ ਫਿਟਨੈੱਸ ਦਾ ਜਸ਼ਨ ਮਨਾਇਆ <br/> ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਮਜੀਠੀਆ ਨੂੰ ਜੇਕਰ ਝਰੀਟ ਵੀ ਆਈ ਤਾਂ ਮੁੱਖ ਮੰਤਰੀ ਮਾਨ ਹੋਣਗੇ ਜ਼ਿੰਮੇਵਾਰ-ਰਾਜਾ ਲਦੇਹ <br/>
Ad Position 24