ਅੰਮਿ੍ਤਸਰ, 5 ਮਈ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਅੰਮਿ੍ਤਸਰ ਸ਼ਹਿਰ ਦੇ ਸ਼ਾਸ਼ਤਰੀ ਨਗਰ ਪਾਸ਼ ਇਲਾਕੇ ਵਿਚ ਸਥਿਤ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਤੇਗ਼ ਬਹਾਦਰ ਯਾਤਰੀ ਨਿਵਾਸ (ਸਰਾਂ) ਦੇ ਨਵ ਨਿਯੁਕਤ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਨੇ ਆਪਣੇ ਸਾਥੀਆਂ ਨਾਲ ਯਾਤਰੀ ਨਿਵਾਸ ਵਿਖੇ ਪਹੁੰਚ ਕੇ ਬੈੱਡ ਸ਼ੀਟਾਂ ਤੇ ਰੋਜ਼ਾਨਾ ਵਰਤੋਂਯੋਗ ਹੋਰ ਸਾਮਾਨ ਆਪਣੇ ਤਰਫ਼ੋਂ ਲਿਆ ਕੇ ਸਰਾਂ ਦੇ ਮੈਨੇਜਰ ਬਲਜੀਤ ਸਿੰਘ ਦੇ ਸਪੁਰਦ ਕੀਤਾ | ਇਸ ਮੌਕੇ ਚੇਅਰਮੈਨ ਖ਼ਾਲਸਾ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਅੱਗੇ ਤੋਂ ਵੀ ਸਰਾਂ ਵਿਚ ਜਿਸ ਚੀਜ ਦੀ ਜ਼ਰੂਰਤ ਹੋਵੇਗੀ, ਉਹ ਵੀ ਗੁਰੂ ਸਾਹਿਬ ਦੀ ਕਿਰਪਾ ਸਦਕਾ ਮੁਹੱਈਆ ਕਰਵਾਈ ਜਾਵੇਗੀ | ਇਸ ਸਮੇਂ ਇਨ੍ਹਾਂ ਦੇ ਨਾਲ ਜਲੰਧਰ ਤੋਂ ਪੰਥਕ ਕਵੀ ਡਾ: ਸਤਬੀਰ ਸਿੰਘ 'ਸ਼ਾਨ' ਮੀਡੀਆ ਇੰਚਾਰਜ, ਸਰਾਂ ਦੇ ਮੈਨੇਜਰ ਬਲਜੀਤ ਸਿੰਘ, ਕੁਲਬੀਰ ਸਿੰਘ, ਕੇ. ਡੀ. ਸਿੰਘ, ਸ਼ੰਗਾਰਾ ਸਿੰਘ, ਸ਼ਮਸ਼ੇਰ ਸਿੰਘ ਅਤੇ ਚਰਨਜੀਤ ਸਿੰਘ ਆਦਿ ਸਟਾਫ਼ ਮੈਂਬਰ ਮੌਜੂਦ ਸਨ |