11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ ਕੀਤੇ ਕਾਬੂ <br/>

Ad Position 21
No active advertisement
ਅਜੀਤ ਡੈਸਕ 06-05-2026
ਅੰਮਿ੍ਤਸਰ, 5 ਮਈ (ਹਰਮਿੰਦਰ ਸਿੰਘ)-ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਣੇ ਕੁਝ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਹਨ | ਥਾਣਾ ਸੀ ਡਵੀਜਨ ਦੀ ਪੁਲਿਸ ਸਤੀਸ਼ ਕੁਮਾਰ ਨਾਮਕ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਦੌਰਾਨ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਦੌਰਾਨ ਗਸ਼ਤ ਰੋਹਿਤ ਰਾਜ ਕੁਮਾਰ ਨਾਮਕ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕਰਦੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਹੀ ਥਾਣਾ ਛਾਉਣੀ ਦੀ ਪੁਲਿਸ ਨੇ ਦੌਰਾਨੇ ਗਸ਼ਤ ਕਨਾਲ ਕਾਲੋਨੀ ਦੇ ਅੰਦਰੋਂ ਸ਼ੱਕੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਕਤ ਨੌਜਵਾਨ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਦੱਸੀ ਜਾ ਰਹੀ ਹੈ | ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਬੀ ਡਵੀਜਨ ਦੀ ਪੁਲਿਸ ਨੇ ਵਿਸ਼ਾਲ ਕੁਮਾਰ ਨਾਮਕ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਕਤ ਵਿਅਕਤੀ ਕੋਲੋਂ ਪੁਲਿਸ ਨੇ 11 ਗ੍ਰਾਮ ਹੈਰੋਇਨ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਕੌਂਸਲਰ ਸੰਦੀਪ ਸਿੰਘ ਨੂੰ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਵਲੋਂ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਲੋੜੀਂਦਾ ਵਰਤੋਂਯੋਗ ਸਾਮਾਨ ਭੇਟ <br/>...
Ad Position 24