ਛੇਹਰਟਾ, 5 ਮਈ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ-83 ਦੇ ਨੌਜਵਾਨ ਕੌਂਸਲਰ ਸੰਦੀਪ ਸਿੰਘ ਵਲੋਂ ਪਾਰਟੀ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨਾਂ ਨੂੰ ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਉਨ੍ਹਾਂ ਦੇ ਘਰ ਵਿਚ ਲੋਕਾਂ ਦਾ ਤਾਂਤਾ ਲੱਗਾ ਰਿਹਾ | ਇਸ ਮੌਕੇ ਸੰਦੀਪ ਸਿੰਘ ਨੇ ਗੱਲਬਾਤ ਕਰਦਿਆਂ ਆਪਣੀ ਨਿਯੁਕਤੀ 'ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਤੇ ਵੱਡੀ ਗਿਣਤੀ ਦੇ ਵਿਚ ਪਾਰਟੀ ਦੇ ਨਾਲ ਨੌਜਵਾਨਾਂ ਨੂੰ ਜੋੜਿਆ ਜਾਵੇਗਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ |