11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-05-2026
ਅੰਮਿ੍ਤਸਰ, 5 ਮਈ (ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ | ਭਾਈ ਗੁਰਚਰਨ ਸਿੰਘ ਵਲੋਂ ਅਰਦਾਸ ਕੀਤੇ ਜਾਣ ਉਪਰੰਤ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ | ਉਨ੍ਹਾਂ ਸੰਗਤਾਂ ਨੂੰ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਗੁਰੂ ਭਰੋਸੇ ਨਾਲ ਸਿੱਖੀ ਪ੍ਰਚਾਰ ਦੀ ਵੱਡੀ ਸੇਵਾ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਪਰਜਿੰਦਰ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਤਿੰਦਰਪਾਲ ਸਿੰਘ ਕਾਦੀਆਂ ਤੇ ਜਸਬੀਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 8 ਆਉਣ ਵਾਲੇ ਦਿਨਾਂ 'ਚ ਵੱਡੇ ਪੱਧਰ 'ਤੇ ਨਿਊਜੀਲੈਂਡ ਦੇਣ ਜਾ ਰਿਹਾ ਹੈ ਸਟੱਡੀ ਵੀਜ਼ੇ <br/> ਨਿਊਜ਼ੀਲੈਂਡ ਦੇ ਜੁਲਾ... ਅਗਲੀ ਖ਼ਬਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਮੁਫ਼ਤ ਸਿਲਾਈ, ਕਢਾਈ ਤੇ ਕੰਪਿਊਟਰ ਕੋਰਸ ਪਾਸ ਲੜਕੀਆਂ ਨੂੰ ਸਰਟੀਫਿਕੇਟ ਵੰਡ...
Ad Position 24