19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਚਿਨ ਮਹਿਰਾ ਨੇ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਦੇ ਲਗਾਏ ਦੋਸ਼ <br/>

Ad Position 21
No active advertisement
ਗੱਲਬਾਤ ਕਰਦੇ ਹੋਏ ਸਚਿਨ ਮਹਿਰਾ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 07-05-2026
ਅੰਮਿ੍ਤਸਰ, 6 ਮਈ (ਰਾਜੇਸ਼ ਕੁਮਾਰ ਸ਼ਰਮਾ)-ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਨੇ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਦੇ ਕਥਿਤ ਦੋਸ਼ ਲਗਾਉਂਦੇ ਹੋਏ ਪੁਲਿਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਅੰਦੋਲਨ ਕਰਨ ਦੀ ਚਿਤਾਵਨੀ ਦਿੱਤੀ ਹੈ | ਸਚਿਨ ਮਹਿਰਾ ਨੇ ਦੋਸ਼ ਲਗਾਇਆ ਕਿ ਕੁਝ ਸਮੇਂ ਤੋਂ ਉਨ੍ਹਾਂ ਨੂੰ ਵਟਸਐਪ ਕਾਲਾਂ, ਮੈਸੇਂਜਰ ਕਾਲਾਂ ਤੇ ਹੋਰ ਡਿਜੀਟਲ ਚੈਨਲਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਬਾਰੇ ਪੰਜਾਬ ਸਰਕਾਰ, ਪੁਲਿਸ ਡਾਇਰੈਕਟਰ ਜਨਰਲ ਅਤੇ ਅੰਮਿ੍ਤਸਰ ਪੁਲਿਸ ਕਮਿਸ਼ਨਰ ਨੂੰ ਕਈ ਵਾਰ ਈਮੇਲ ਰਾਹੀਂ ਸ਼ਿਕਾਇਤਾਂ ਭੇਜੀਆਂ ਗਈਆਂ ਹਨ, ਪਰ ਅੱਜ ਤੱਕ ਨਾ ਤਾਂ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਨਾ ਹੀ ਕੋਈ ਸੁਰੱਖਿਆ ਜਾਂ ਕਾਨੂੰਨੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਕਾਰਵਾਈਆਂ ਨੂੰ ਲਾਪਰਵਾਹੀ ਵਾਲਾ ਦੱਸਦੇ ਹੋਏ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਬਲਕਿ ਸਮਾਜ 'ਚ ਡਰ ਦਾ ਮਾਹੌਲ ਵੀ ਪੈਦਾ ਕਰਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਆਲ ਇੰਡੀਆ ਹਿੰਦੂ ਸੰਘਰਸ਼ ਸੰਮਿਤੀ ਦੇ ਮੈਂਬਰ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਅਗਰਵਾਲ ਸਭਾ ਦੇ ਰਾਸ਼ਟਰੀ ਪ੍ਰਧਾਨ ਸਾਹਿਲ ਅਗਰਵਾਲ, ਯੂਥ ਵਿੰਗ ਦੇ ਰਾਸ਼ਟਰੀ ਚੇਅਰਮੈਨ ਦੀਪਕ ਅਰੋੜਾ, ਰਾਸ਼ਟਰੀ ਕਨਵੀਨਰ ਸ਼ਾਮ ਸੁੰਦਰ ਅਤੇ ਜ਼ਿਲ੍ਹਾ ਪ੍ਰਧਾਨ ਸਾਗਰ ਹਾਂਡਾ ਸਮੇਤ ਕਈ ਪ੍ਰਮੁੱਖ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਬਹੁ ਮੰਜ਼ਿਲੀ ਵਕੀਲ ਚੈਂਬਰ ਸਮੂਹ ਬਣਨ ਲਈ ਰਾਹ ਪੱਧਰਾ <br/> ਅਗਲੀ ਖ਼ਬਰ ਛੇਹਰਟਾ ਬਾਜ਼ਾਰ 'ਚ ਅਣਪਛਾਤੀ ਖੜ੍ਹੀ ਗੱਡੀ ਮਿਲੀ <br/>
Ad Position 24