ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਝਬਾਲ ਰੋਡ 'ਤੇ ਸਤਨਾਮ ਨਗਰ ਵਿਖੇ ਸੀਵਰੇਜ ਸਿਸਟਮ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ | ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇਸ ਖੇਤਰ ਵਿਚ ਸੀਵਰੇਜ ਸਿਸਟਮ ਦੀ ਘਾਟ ਪਹਿਲਾਂ ਨਿਵਾਸੀਆਂ ਲਈ ਮਹੱਤਵਪੂਰਨ ਚੁਣੌਤੀਆਂ ਖੜ੍ਹੀਆਂ ਕਰਦੀ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੰਗਲਾ ਪੰਜਾਬ ਵਿਕਾਸ ਪ੍ਰੋਜੈਕਟ ਤਹਿਤ ਵਿਧਾਇਕ ਫੰਡ 'ਚੋਂ ਇਸ ਖੇਤਰ ਨੂੰ ਸੀਵਰੇਜ ਅਤੇ ਸੜਕਾਂ ਨਾਲ ਪੱਕਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਕੀਤੇ ਜਾ ਰਹੇ ਹਨ | ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ |