25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵੋਟਾਂ ਦਾ ਧਰੁਵੀਕਰਨ ਕਰਨ ਦੀ ਘਟੀਆ ਰਾਜਨੀਤੀ ਕਰ ਰਹੀ ਹੈ ਭਾਜਪਾ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 08-05-2026

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿਚ ਹੋਏ ਧਮਾਕਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ? ਧਾਲੀਵਾਲ ਨੇ ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇ ਦੇਸ਼ ਵਿਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ | ਉਨ੍ਹਾਂ ਭਾਜਪਾ 'ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਤੇ ਉਸ ਦਾ 'ਗਰੋਹ' ਚੋਣ ਲਾਭ ਲਈ ਕੇਂਦਰੀ ਏਜੰਸੀਆਂ ਰਾਹੀਂ ਸਰਗਰਮ ਹੋ ਜਾਂਦਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸ਼ਹਿ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਹੈ | ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ 'ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਗ੍ਰਹਿ ਮੰਤਰਾਲੇ ਨੇ ਬੀ.ਐੱਸ.ਐੱਫ. ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕੀਤਾ ਸੀ, ਉਦੋਂ ਤਰਕ ਦਿੱਤਾ ਗਿਆ ਸੀ ਕਿ ਇਹ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਜ਼ਰੂਰੀ ਹੈ, ਪਰ ਅੱਜ ਹਕੀਕਤ ਸਭ ਦੇ ਸਾਹਮਣੇ ਹੈ | ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਪਿਛਲੇ ਸਾਰੇ ਹਮਲਿਆਂ ਦੀ ਜਾਂਚ ਦਾ ਕੀ ਹੋਇਆ? ਕੇਂਦਰ ਸਰਕਾਰ ਸਿਰਫ ਜਾਂਚ ਦਾ ਢੌਂਗ ਕਰਦੀ ਹੈ ਅਤੇ ਬਾਅਦ ਵਿਚ ਫਾਈਲਾਂ ਨੂੰ ਠੰਡੇ ਬਸਤੇ ਵਿਚ ਪਾ ਦਿੰਦੀ ਹੈ | ਇਹ ਸਪੱਸ਼ਟ ਹੈ ਕਿ ਇਹ ਹਮਲੇ ਅਤੇ ਸਾਜ਼ਿਸ਼ਾਂ ਭਾਜਪਾ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ, ਜਿਸ ਦਾ ਮਕਸਦ ਸਿਰਫ ਚੋਣਾਂ ਜਿੱਤਣਾ ਹੈ, ਨਾ ਕਿ ਦੇਸ਼ ਦੀ ਸੁਰੱਖਿਆ |

Ad Position 22
No active advertisement
ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੇ ਬੀ.ਐੱਸ.ਸੀ. ਨਰਸਿੰਗ ਦੇ ਆਏ ਨਤੀਜਿਆਂ 'ਚ ਕੋਮਲਪ੍ਰੀਤ ਕੌਰ ਨੇ ਸੂਬੇ 'ਚ ਪਹਿਲਾ ਸਥਾਨ ਕੀਤਾ ਹਾ... ਅਗਲੀ ਖ਼ਬਰ ਅੰਮਿ੍ਤਸਰ ਫ਼ਲ ਤੇ ਸਬਜ਼ੀ ਵਪਾਰ ਐਸੋਸੀਏਸ਼ਲ ਵਲੋਂ ਡੀ.ਸੀ. ਨੂੰ ਮੰਗ ਪੱਤਰ <br/>
Ad Position 24