25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਦੀ ਐੱਲ. ਐਂਡ ਜੀ. ਕਨਸਲਟੈਂਸੀ 'ਚ ਹੋਈ ਪਲੇਸਮੈਂਟ <br/>

Ad Position 21
No active advertisement
ਅਜੀਤ ਡੈਸਕ 08-05-2026
ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ) ਦੇ ਬੀ. ਟੈੱਕ ਸੀ. ਐੱਸ. ਈ. ਬੈਚ 2026 ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਐੱਲ ਐਂਡ ਜੀ ਕਨਸਲਟੈਂਸੀ ਵਿਚ ਸ਼ਾਨਦਾਰ ਪਲੇਸਮੈਂਟ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਚੁਣੇ ਗਏ ਵਿਦਿਆਰਥੀਆਂ ਵਿਚ ਦਿਵਿਆ ਛਾਬੜਾ ਅਤੇ ਆਰਯਨ ਮਹਿਰਾ ਸ਼ਾਮਿਲ ਹਨ | ਇਹ ਉਪਲਬੱਧੀ ਵਿਦਿਆਰਥੀਆਂ ਦੀ ਮਿਹਨਤ, ਤਕਨੀਕੀ ਯੋਗਤਾ ਅਤੇ ਏਜੀਸੀ ਵਲੋਂ ਦਿੱਤੀ ਜਾ ਰਹੀ ਉਦਯੋਗ-ਕੇਂਦਿ੍ਤ ਸਿੱਖਿਆ ਦਾ ਨਤੀਜਾ ਹੈ | ਏਜੀਸੀ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਪੇਸ਼ੇਵਰ ਵਿਕਾਸ ਲਈ ਪੂਰਾ ਸਹਿਯੋਗ ਦਿੰਦੀ ਰਹੇਗੀ | ਏਜੀਸੀ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਅਤੇ ਪਿ੍ੰ: ਡਾ. ਗੌਰਵ ਤੇਜਪਾਲ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ•ਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਮੌਕਿਆਂ ਦਾ ਪੂਰਾ ਲਾਭ ਲੈ ਕੇ ਜੀਵਨ ਵਿਚ ਨਿਰੰਤਰ ਉੱਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਰਹੱਦ 'ਤੇ ਕੰਡਿਆਲੀ ਤਾਰ ਨੇੜੇ ਹਰ ਤਰ੍ਹਾਂ ਦੀ ਹਰਕਤ 'ਤੇ ਪਾਬੰਦੀ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24