25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅੰਮਿ੍ਤਸਰ ਦੇ ਇਕ ਨਿੱਜੀ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ <br/>

Ad Position 21
No active advertisement
ਅਜੀਤ ਡੈਸਕ 08-05-2026

ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਭਰ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਇਕ ਵਾਰ ਫਿਰ ਅੰਮਿ੍ਤਸਰ ਦੇ ਇੱਕ ਨਿੱਜੀ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਗੌਰਵ ਤੇਜਪਾਲ ਨੇ ਦੱਸਿਆ ਕਿ ਅੱਜ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਕਾਲਜ ਦੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ | ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ ਦੇ ਪਿ੍ੰਸੀਪਲ ਡਾ. ਗੌਰਵ ਤੇਜਪਾਲ ਅੱਜ ਕਾਲਜ ਵਿਚ ਵਿਦਿਆਰਥੀਆਂ ਦਾ ਪੇਪਰ ਚੱਲ ਰਿਹਾ ਸੀ, ਜੋ ਜਾਰੀ ਰੱਖਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਰ ਪੱਖ ਤੋਂ ਜਾਂਚ ਕਰ ਲਈ ਹੈ |

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗਿ੍ਫਤਾਰ ਕਰਨਾ ਬੇਇਨਸਾਫ਼ੀ-ਧਾਮੀ <br/> ਅਗਲੀ ਖ਼ਬਰ ਪੁਰਾਣੇ ਬੂਹੇ ਬਾਰੀਆਂ ਵਾਲੇ ਖੋਖਿਆਂ ਨੂੰ ਲੱਗੀ ਅੱਗ <br/>
Ad Position 24