25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗਿ੍ਫਤਾਰ ਕਰਨਾ ਬੇਇਨਸਾਫ਼ੀ-ਧਾਮੀ <br/>

Ad Position 21
No active advertisement
ਅਜੀਤ ਡੈਸਕ 08-05-2026
ਅੰਮਿ੍ਤਸਰ, 7 ਮਈ (ਸਟਾਫ ਰਿਪੋਰਟਰ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗਿ੍ਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਵਲੋਂ ਸਿੱਖ ਆਗੂਆਂ ਦੀ ਕੀਤੀ ਗਿ੍ਫਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ |
ਉਨ੍ਹਾਂ ਕਿਹਾ ਕਿ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵਲੋਂ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ ਪ੍ਰੰਤੂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕੀਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਕਰਨ ਦਾ ਹੱਕ ਹੈ ਪ੍ਰੰਤੂ ਦੇਸ਼ ਦੀ ਰਾਜਧਾਨੀ ਵਿਚ ਸਿੱਖਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗਿ੍ਫਤਾਰ ਕਰਕੇ ਵੱਖ-ਵੱਖ ਠਾਣਿਆਂ ਵਿਚ ਬੰਦ ਕਰ ਦੇਣਾ ਇਨਸਾਫ਼ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ ਤੇ ਸ਼ੋ੍ਰਮਣੀ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦਾ ਐਲਾਨ ਕਰੇ | ਉਨ੍ਹਾਂ ਰੋਸ ਮਾਰਚ ਕਰ ਰਹੇ ਗਿ੍ਫਤਾਰ ਕੀਤੇ ਆਗੂਆਂ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਾਬਲ-ਏ-ਤਰੀਫ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਤੇ ਇੰਚਾਰਜ ਦਾ ਸਕੂਲ ਵਲੋਂ ਸਨਮਾਨ ਅਗਲੀ ਖ਼ਬਰ ਅੰਮਿ੍ਤਸਰ ਦੇ ਇਕ ਨਿੱਜੀ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ <br/>
Ad Position 24