15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡੀ. ਏ. ਵੀ. ਸਕੂਲ ਹਾਥੀ ਗੇਟ ਦਾ ਸਾਲਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 09-05-2026
ਅੰਮਿ੍ਤਸਰ, 8 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਸੀ. ਸੈਕੰ. ਸਕੂਲ ਹਾਥੀ ਗੇਟ ਨੇ ਪਲੇਪੇਨ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਸਕੂਲ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਅਤੇ ਮੈਨੇਜਰ ਡਾ. ਅਮਰਦੀਪ ਗੁਪਤਾ ਵਲੋਂ ਸ਼ਮਾਂ ਰੌਸ਼ਨ ਨਾਲ ਕੀਤੀ ਗਈ | ਇਸ ਦੌਰਾਨ ਪਿ੍ੰ. ਵਿਕਾਸ ਪਰਾਸ਼ਨ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਮਹਿਮਾਨਾਂ ਵਲੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਸਕੂਲ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਭਵਿੱਖ 'ਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ | ਮੈਨੇਜਰ. ਡਾ. ਅਮਰਦੀਪ ਗੁਪਤਾ ਨੇ ਪੁਰਸਕਾਰ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ 'ਚ ਸਫਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ | ਅਖ਼ੀਰ 'ਚ ਪਿ੍ੰ: ਵਿਕਾਸ ਪਰਾਸ਼ਰ ਨੇ ਮਹਿਮਾਨਾਂ ਸਕੂਲ ਵਲੋਂ ਸਨਮਾਨਿਤ ਵੀ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਰਾਜੇਸ਼ ਸ਼ਰਮਾ ਨੇ ਆਏ ਮਾਪਿਆਂ ਤੇ ਬੱਚਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ 'ਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ- ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਸ੍ਰੀਮਤੀ ਪਾਰਵਤੀ ਦੇਵੀ ਹਸਪਤਾਲ ਦਾ ਜੰਮੂ ਦੇ ਸ੍ਰੀ ਓਮ ਹਸਪਤਾਲ ਨਾਲ ਹੋਇਆ ਸਮਝੌਤਾ <br/>
Ad Position 24