ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ, ਮੀਤ ਪ੍ਰਧਾਨ ਪਰਵਿੰਦਰ ਕੌਰ ਅਜਨਾਲਾ ਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਨ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਆਲ ਇੰਡੀਆ ਸਕੱਤਰ ਊਸ਼ਾ ਰਾਣੀ, ਪੰਜਾਬ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਤੋਂ ਇਲਾਵਾ ਸੂਬਾ ਮੀਤ ਪ੍ਰਧਾਨ ਸੁੱਚਾ ਸਿੰਘ ਅਜਨਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਤੇ ਬਲਾਕ ਅਜਨਾਲਾ ਦੀ ਆਂਗਣਵਾੜੀ ਵਰਕਰ ਜਸਵਿੰਦਰ ਕੌਰ ਨੂੰ ਸੀਟੂ ਯੂਨੀਅਨ ਵਲੋਂ 6 ਮਹੀਨੇ ਦੇ ਸੰਘਰਸ਼ ਤੋਂ ਬਾਅਦ ਆਪਣੇ ਅਹੁਦੇ 'ਤੇ ਬਹਾਲ ਹੋਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਨੂੰ ਯੂਨੀਅਨ ਦੀ ਵੱਡੀ ਜਿੱਤ ਕਰਾਰ ਦਿੱਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਕੱਤਰ ਸ੍ਰੀਮਤੀ ਊਸ਼ਾ ਰਾਣੀ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਂਦੇ ਸਮੇਂ ਵਿਚ ਵੀ ਜੇਕਰ ਕਿਸੇ ਵੀ ਆਂਗਣਵਾੜੀ ਵਰਕਰ ਜਾਂ ਹੈਲਪਰ ਨਾਲ ਵਧੀਕੀ ਕੀਤੀ ਗਈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਜਸਪਾਲ ਕੌਰ, ਭੁਪਿੰਦਰਜੀਤ ਸਿੰਘ ਛੀਨਾ, ਬਲਾਕ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ, ਮੀਤ ਪ੍ਰਧਾਨ ਪਰਵਿੰਦਰ ਕੌਰ ਅਜਨਾਲਾ, ਜਨਰਲ ਸਕੱਤਰ ਜਗਜੀਤ ਕੌਰ ਅਵਾਣ, ਸਰਕਲ ਪ੍ਰਧਾਨ ਸ਼ਰਨਜੀਤ ਕੌਰ, ਕੰਚਨ, ਬਲਜੀਤ ਕੌਰ ਥੋਬਾ, ਰਾਜਮੀਤ ਕੌਰ, ਹਰਭਿੰਦਰ ਕੌਰ, ਤਿ੍ਪਤਾ ਸਮੇਤ ਬਲਾਕ ਅਜਨਾਲਾ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਹਾਜ਼ਰ ਸਨ |