19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਜਪਾ ਆਗੂਆਂ ਨੇ ਅੰਮਿ੍ਤਸਰ 'ਚ ਰੋਸ ਮਾਰਚ ਕੱਢ ਕੇ ਮੁੱਖ ਮੰਤਰੀ ਵਿਰੁੱਧ ਪੁਲਿਸ ਕਮਿਸ਼ਨਰ ਦੇ ਨਾਮ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 10-05-2026

ਅੰਮਿ੍ਤਸਰ, 9 ਮਈ (ਜਸਵੰਤ ਸਿੰਘ ਜੱਸ)-ਅੱਜ ਇਥੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪਿਛਲੇ ਦਿਨੀਂ ਅੰਮਿ੍ਤਸਰ ਤੇ ਜਲੰਧਰ ਵਿਚ ਹੋਏ ਧਮਾਕਿਆਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਤੇ ਹੋਰਨਾਂ ਆਪ ਆਗੂਆਂ ਵਲੋਂ ਭਾਜਪਾ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਦੇ ਖ਼ਿਲਾਫ ਪੈਦਲ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਅਤੇ ਆਗੂਆਂ ਨੇ ਰਾਣੀ ਕਾ ਬਾਗ ਤੋਂ ਡੀ.ਸੀ.ਪੀ. ਦਫ਼ਤਰ ਤੱਕ ਪੈਦਲ ਮਾਰਚ ਕੱਢਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਕਮਿਸ਼ਨਰ ਦੇ ਨਾਮ ਡੀਸੀਪੀ ਵਿਜੇ ਆਲਮ ਸਿੰਘ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧਮਾਕਿਆਂ ਸਬੰਧੀ ਭਾਜਪਾ 'ਤੇ ਪੰਜਾਬ ਦੇ ਲੋਕਾਂ ਵਿਚ ਅਸ਼ਾਂਤੀ ਫੈਲਾਉਣ, ਭਾਈਚਾਰਕ ਸਾਂਝ ਭੰਗ ਕਰਨ, ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਅਸਥਿਰ ਕਰਨ ਦੇ ਝੂਠੇ ਦੋਸ਼ ਲਗਾ ਕੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ, ਜਦੋਂਕਿ ਉਨ੍ਹਾਂ ਦੇ ਆਪਣੇ ਡਾਇਰੈਕਟਰ ਜਨਰਲ ਆਫ਼ ਪੁਲਿਸ ਇਸ ਲਈ ਪਾਕਿਸਤਾਨ ਦੀ ਆਈ.ਐੱਸ.ਆਈ. ਅਤੇ ਅੱਤਵਾਦੀ ਮਾਡਿਊਲਾਂ ਨੂੰ ਜ਼ਿੰਮੇਵਾਰ ਠਹਿਰਾਅ ਰਹੇ ਹਨ | ਭਾਜਪਾ ਆਗੂ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਪਿਛਲੇ ਦਿਨੀਂ ਆਪ ਪਾਰਟੀ ਦੇ ਆਗੂਆਂ ਵਲੋਂ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਅਤੇ ਭਾਰਤੀ ਫੌਜ 'ਤੇ ਸਵਾਲ ਖੜੇ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ 'ਤੇ ਝੂਠੇ ਇਲਜ਼ਾਮ ਲਗਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਪੰਜਾਬ ਵਿਚ ਪੁਲਿਸ ਥਾਣਿਆਂ ਅਤੇ ਪੁਲਿਸ ਨਾਲ ਜੁੜੀਆਂ ਥਾਵਾਂ 'ਤੇ ਹੋਏ ਧਮਾਕੇ ਸਰਕਾਰ ਦੀ ਮਾੜੀ ਕਾਨੂੰਨ-ਵਿਵਸਥਾ ਅਤੇ ਨਾਕਾਮੀ ਨੂੰ ਦਰਸਾਉਂਦੇ ਹਨ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ ਕਥਿਤ ਬਿਆਨਬਾਜ਼ੀ ਲਈ ਮਾਮਲਾ ਦਰਜ ਕੀਤਾ ਜਾਵੇ | ਇਸ ਰੋਸ ਮਾਰਚ ਵਿਚ ਪਾਰਟੀ ਆਗੂ ਹਰਜਿੰਦਰ ਸਿੰਘ ਠੇਕੇਦਾਰ, ਡਾ. ਰਾਮ ਚਾਵਲਾ, ਕੁਮਾਰ ਅਮਿਤ, ਸੂਰਜ ਭਾਰਦਵਾਜ, ਆਨੰਦ ਸ਼ਰਮਾ, ਅਵਿਨਾਸ਼ ਸ਼ੈਲਾ, ਓਮ ਪ੍ਰਕਾਸ਼ ਅਨਾਰੀਆ, ਸਤਪਾਲ ਡੋਗਰਾ, ਇੰਦਰਜੀਤ ਸਿੰਘ ਬਾਸਰਕੇ, ਕੌਂਸਲਰ ਗੌਰਵ ਗਿੱਲ, ਕੌਂਸਲਰ ਅਮਨ ਐਰੀ, ਕੌਂਸਲਰ ਸ਼ਰੂਤੀ ਵਿਜ, ਕੌਂਸਲਰ ਕਿ੍ਤੀ ਅਰੋੜਾ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਸਲਿਲ ਕਪੂਰ ਅਤੇ ਮਨੀਸ਼ ਸ਼ਰਮਾ, ਬਲਦੇਵ ਰਾਜ ਬੱਗਾ, ਮੀਨੂੰ ਸਹਿਗਲ, ਜਸਪਾਲ ਸਿੰਘ ਸ਼ੰਟੂ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਬੰਬੀਹਾ ਗੈਂਗ ਦਾ ਨਾਂਅ ਵਰਤ ਕੇ ਬੱਸ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਵਿਦੇਸ਼ੀ ਨੰਬਰ ਤੋਂ ਮਿਲੀਆਂ ਧਮਕੀਆਂ ਦਾ ਮਾਮਲਾ ਭ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਅਗਲੇ ਹਫ਼ਤੇ ਸ਼ੁਰੂ ਹੋਵੇਗਾ ਨਿਰਮਾਣ ਕਾਰਜ-ਡਾ. ਅਜੇ ਗ...
Ad Position 24