ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜਾਦ ਨਗਰ ਵਿਖੇ ਕੌਮਾਂਤਰੀ ਮਾਂ-ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦਾ ਆਗਾਜ਼ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ | ਇਸ ਮੌਕੇ ਜੂਨੀਅਰ ਵਿੰਗ ਦੇ ਛੋਟੇ ਬੱਚਿਆਂ ਵਲੋਂ ਆਪਣੀ ਮਾਂ ਦੇ ਸਤਿਕਾਰ ਵਜੋਂ ਕਵਿਤਾਵਾਂ ਗਾ ਕੇ ਆਪਣਾ ਆਦਰ ਪ੍ਰਗਟ ਕੀਤਾ | ਬੱਚਿਆਂ ਵਲੋਂ ਆਪਣੇ ਮਾਪਿਆਂ ਲਈ ਸੁੰਦਰ ਕਾਰਡ ਤਿਆਰ ਕੀਤੇ ਅਤੇ ਵਿਦਿਆਰਥਣਾਂ ਵਲੋਂ ਪਲੇਅ ਅਤੇ ਡਾਂਸ ਪੇਸ਼ ਕੀਤਾ | ਇਸ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਮਾਂ ਆਦਿ ਕਾਲ ਤੋਂ ਹੀ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤੀ ਹੈ, ਇਸੇ ਦੇ ਸਤਿਕਾਰ 'ਚ ਮਾਂ ਦਿਵਸ ਮਨਾਇਆ ਜਾਂਦਾ ਹੈ | ਇਸ ਮੌਕੇ ਬੱਚਿਆਂ ਦੀ ਜ਼ਿੰਦਗੀ ਵਿਚ ਮਾਂ ਅਤੇ ਮਾਂ ਵਲੋਂ ਬੱਚਿਆਂ ਲਈ ਕੀਤੇ ਤਿਆਗ ਨੂੰ ਦਰਸਾਉਂਦੇ ਹੋਏ ਨਾਟਕ ਅਤੇ ਨਿ੍ਤ ਪੇਸ਼ ਕੀਤੇ ਗਏ | ਪਿ੍ੰ: ਕੁਲਦੀਪ ਕੌਰ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦੇ ਆਗਿਆਕਾਰੀ ਬਣਨ ਲਈ ਪ੍ਰੇਰਿਤ ਕੀਤਾ | ਐੱਮ.ਡੀ. ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਖਾਸ ਦਿਨ ਦਾ ਮਹੱਤਵ ਦੱਸਦੇ ਹੋਏ ਆਪਣੇ ਮਾਤਾ ਦਾ ਸਤਿਕਾਰ ਅਤੇ ਵਿਦਿਆਰਥੀਆਂ ਨੂੰ ਉਦੇਸ਼ ਨੂੰ ਪੂਰਾ ਕਰਨ ਲਈ ਇਕ ਮਾਂ ਵਾਂਗ ਦਿ੍ੜ ਇਰਾਦਾ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਮਾਵਾਂ ਦੀਆਂ ਕੁਰਬਾਨੀਆਂ ਤੇ ਪਿਆਰ ਨੂੰ ਸਨਮਾਨ ਦਿੰਦੇ ਹੋਏ ਇਕ ਦਿਨ ਨਹੀਂ ਸਗੋਂ ਹਰ ਦਿਨ ਮਾਂ ਦਿਵਸ ਦੇ ਰੂਪ 'ਚ ਮਨਾਉਣ ਦਾ ਸੰਦੇਸ਼ ਦਿੱਤਾ |