19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-05-2026
ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਮਾਂ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਉਹ ਇੱਕ ਅਜਿਹੀ ਸ਼ਖ਼ਸੀਅਤ ਹੈ ਜਿਸ ਦੀ ਬਦੌਲਤ ਅਸੀਂ ਇਸ ਖੂਬਸੂਰਤ ਦੁਨੀਆਂ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਹਰ ਬੱਚੇ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਮਾਂ ਦਾ ਦਿਲੋਂ ਸਤਿਕਾਰ ਕਰੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ | ਇਸ ਮੌਕੇ ਵਿਦਿਆਰਥੀਆਂ ਦੇ ਮਾਂ ਨਾਲ ਸੰਬੰਧਤ ਕਾਰਡ ਮੇਕਿੰਗ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਨੇ ਬਹੁਤ ਵੱਡੀ ਗਿਣਤੀ 'ਚ ਹਿੱਸਾ ਲੈਂਦਿਆਂ ਆਪਣੀਆਂ ਕਲਾਕ੍ਰਿਤੀਆਂ, ਕਵਿਤਾਵਾਂ ਅਤੇ ਗੀਤ ਰਾਹੀਂ ਮਾਂ ਪ੍ਰਤੀ ਆਪਣਾ ਪਿਆਰ ਪ੍ਰਗਟਾਇਆ |ਇਨ੍ਹਾਂ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਮਨਦੀਪ ਕੌਰ ਨੇ ਨਿਭਾਈ | ਜੇਤੂ ਵਿਦਿਆਰਥੀਆਂ ਨੂੰ ਪਿ੍ੰ: ਡਾ. ਕੁਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਜਤਿੰਦਰ ਕੌਰ, ਪ੍ਰੋ. ਮਨਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |ਡਾ. ਗੁਰਜੰਟ ਸਿੰਘ ਨੇ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ |ਸਮਾਗਮ ਦੇ ਅਖੀਰ 'ਚ ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਪਵਨਪ੍ਰੀਤ ਕੌਰ ਸਮੇਤ ਸਮੁੱਚੇ ਸਟਾਫ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ ਇੰਸਟੀਚਿਊਟਸ 'ਚ ਦੇਸ਼-ਵਿਦੇਸ਼ ਦੀਆਂ ਬਹੁਰਾਸ਼ਟਰੀ ਕੰਪਨੀਆਂ ਵਲੋਂ 200 ਤੋਂ ਵੱਧ ਵਿਦਿਆਰਥੀਆਂ ਦੀ ਕੀਤ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਸਰਾਂ ਵਾਲੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਦੀ ਆਰੰਭਤਾ ਅੱਜ
Ad Position 24