22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਨਹੀਂ ਰੁਕ ਰਿਹਾ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਦਾ ਸਿਲਸਿਲਾ <br/>

Ad Position 21
No active advertisement
ਅਜੀਤ ਡੈਸਕ 11-05-2026
ਚੇਤਨਪੁਰਾ, 10 ਮਈ (ਮਹਾਂਬੀਰ ਸਿੰਘ ਗਿੱਲ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਜ਼ੋਰਦਾਰ ਪ੍ਰਚਾਰ ਅਤੇ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਜ਼ਿਲ੍ਹੇ ਦੇ ਕਰੀਬ ਸਾਰੇ ਪਿੰਡਾਂ ਵਿਚ ਕਣਕ ਦੇ ਨਾੜ ਦੀ ਰਹਿੰਦ ਖੂਹੰਦ ਨੂੰ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਕਾਰਨ ਸੜਕਾਂ ਉੱਪਰ ਰਾਹਗੀਰਾਂ ਦਾ ਲੰਘਣਾ ਜਿੱਥੇ ਕਾਫੀ ਜੋਖਮ ਭਰਿਆ ਹੈ ਉੱਥੇ ਕਈ ਸੜਕ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ ਤੇ ਲੋਕ ਸਾਹ ਤੇ ਚਮੜੀ ਦੀ ਨਾਮੁਰਾਦ ਬਿਮਾਰੀਆਂ ਤੋ ਪੀੜਤ ਹੋ ਰਹੇ ਹਨ | ਇਸ ਵਾਰ ਕਿਸਾਨਾਂ ਵਲੋਂ ਜਿਆਦਾਤਰ ਅੱਗ ਰਾਤ ਨੂੰ ਲਗਾਈ ਜਾ ਰਹੀ ਹੈ ਤੇ ਅੱਗ ਲਗਾਉਣ ਤੋਂ ਬਾਅਦ ਧਰਤੀ ਦੀ ਹਿੱਕ ਨੂੰ ਠੰਡਿਆਂ ਕਰਨ ਲਈ ਬਿਨਾਂ ਵਜ੍ਹਾ ਪਾਣੀ ਦੀ ਅੰਨੇ੍ਹਵਾਹ ਵਰਤੋਂ ਕੀਤੀ ਜਾ ਰਹੀ ਹੈ, ਸਮਾਜ ਸੇਵੀਆਂ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ 2027 ਦੀਆਂ ਆ ਰਹੀਆਂ ਵੋਟਾਂ ਕਾਰਨ ਐਤਕੀਂ ਪ੍ਰਸ਼ਾਸਨ ਵਲੋਂ ਕਿਸੇ ਕਿਸਾਨ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਤੇ ਲੋਕ ਬੇਖੌਫ਼ ਹੋ ਕੇ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਹਿਮਾਚਲ ਸਮਾਜਿਕ ਸੰਸਥਾ ਸੰਘ (ਰਜਿ.) ਨਵੀਂ ਦਿੱਲੀ ਦੀ 54ਵੀਂ ਸਾਲਾਨਾ ਮੀਟਿੰਗ ਸਮਾਪਤ <br/> ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ <br/>
Ad Position 24