22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੈਮਿਸਟ ਵਪਾਰ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ-ਛੀਨਾ <br/>

Ad Position 21
No active advertisement
ਅਜੀਤ ਡੈਸਕ 11-05-2026

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੇ ਨਿਰਦੇਸ਼ਾਂ ਹੇਠ ਅੱਜ ਰਾਜ ਪੱਧਰੀ ਮੀਟਿੰਗ ਕੀਤੀ ਗਈ | ਜਿਸ 'ਚ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੇ ਮੈਂਬਰਾਂ ਨੇ ਭਾਗ ਲਿਆ | ਮੀਟਿੰਗ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇਜਬੀਰ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਮੀਟਿੰਗ ਦੌਰਾਨ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵਲੋਂ ਭਰੋਸਾ ਦਿਵਾਇਆ ਕਿ ਕੈਮਿਸਟ ਵਪਾਰ ਨਾਲ ਸੰਬੰਧਿਤ ਡਰੱਗ ਪਾਲਿਸੀ ਦੀਆਂ ਸਾਰੀਆਂ ਅਸਲ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਮੀਟਿੰਗ 'ਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਮਰੀਜ਼ਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ 20 ਮਈ ਨੂੰ ਪੂਰੇ ਪੰਜਾਬ 'ਚ ਸਾਰੀਆਂ ਕੈਮਿਸਟ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਜਾਣਗੀਆਂ | ਪੀ. ਸੀ. ਏ. ਦੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਦੇਵਰਾਜ ਅਤੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਕੁਝ ਹੋਰ ਸੰਸਥਾਵਾਂ ਵਲੋਂ 20 ਮਈ ਨੂੰ ਬੰਦ ਦੇ ਦਿੱਤੇ ਗਏ ਸੱਦੇ ਦਾ ਕੜੇ ਸ਼ਬਦਾਂ 'ਚ ਵਿਰੋਧ ਕਰਦਿਆਂ ਕਿਹਾ ਕਿ ਦਵਾਈਆਂ ਅਤੇ ਸਿਹਤ ਸੇਵਾਵਾਂ ਜ਼ਰੂਰੀ ਸੇਵਾਵਾਂ ਹਨ ਅਤੇ ਇਨ੍ਹਾਂ 'ਚ ਰੁਕਾਵਟ ਆਉਣ ਨਾਲ ਮਰੀਜ਼ਾਂ, ਬਜ਼ੁਰਗਾਂ, ਐਮਰਜੈਂਸੀ ਸੇਵਾਵਾਂ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਫਾਰਮਾਸਿਸਟਾਂ ਲਈ ਰਜਿਸਟ੍ਰੇਸ਼ਨ ਤੋਂ ਬਾਅਦ ਬੇਲੋੜੀ ਤਿੰਨ ਸਾਲ ਦੇ ਤਜਰਬੇ ਦੀ ਸ਼ਰਤ, ਕੈਮਿਸਟ ਦੁਕਾਨਾਂ ਵਿਚਕਾਰ 100 ਮੀਟਰ ਦੂਰੀ ਦੀ ਸ਼ਰਤ, ਡਰੱਗ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਰੀਨਿਊਅਲ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ 'ਤੇ ਮਹੇਸ਼ ਇੰਦਰ ਸਿੰਘ, ਰਾਕੇਸ਼ ਭਿੱਖੀ, ਅਮਨ ਕੁਮਾਰ ਪਿੰਕਾ, ਸ਼ਿਵ ਪਾਲ ਸਿੰਘ ਸਲੂਜਾ, ਗੌਰਵ ਭਾਟੀਆ, ਵਿਜੇ ਮਹਿਤਾ, ਵਿਵੇਕ ਧਵਨ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ <br/> ਅਗਲੀ ਖ਼ਬਰ ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ 'ਚ ਸਾਰੇ ਧਾਰਮਿਕ ਗ੍ਰੰਥਾਂ ਨੂੰ ਸ਼ਾਮਿਲ ਕਰਨ ਦੀ ਅਪੀਲ <br/>
Ad Position 24