22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 11-05-2026
ਸੁਲਤਾਨਵਿੰਡ, 10 ਮਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਗੁਰਿੰਦਰਜੀਤ ਸਿੰਘ, ਏ. ਐੱਸ. ਆਈ. ਦਿਲਬਾਗ ਸਿੰਘ, ਹੌਲਦਾਰ ਬਿਕਰਮਜੀਤ ਸਿੰਘ, ਸਿਪਾਹੀ ਦਲਜੀਤ ਸਿੰਘ ਤੇ ਮਨਜਿੰਦਰਜੀਤ ਸਿੰਘ ਵਲੋਂ ਵਧਾਵਾ ਸਿੰਘ ਨਗਰ ਤਰਨਤਾਰਨ ਰੋਡ ਵਿਖੇ ਵਾਹਨਾ ਦੀ ਚੈਕਿੰਗ ਦੌਰਾਨ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ | ਜਿਸ ਦੌਰਾਨ ਇਕ ਨੌਜਵਾਨ ਜੋ ਪੈਦਲ ਆ ਰਿਹਾ ਸੀ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਭੱਜਣ ਲੱਗਿਆ ਜਿਸ ਨੂੰ ਪੁਲਿਸ ਪਾਰਟੀ ਨੇ ਮੌਕੇ 'ਤੇ ਕਾਬੂ ਕਰਕੇ ਉਸ ਦੀ ਜੇਬ ਵਿਚੋਂ ਤਲਾਸ਼ੀ ਦੌਰਾਨ 4 ਗ੍ਰਾਮ 45 ਮਿਲੀ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਸ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਜੁਵਲਾਈਲ ਕਿ੍ਸ਼ਨਾ ਉਰਫ ਕਾਲਾ ਤਾਂਬਾ ਪੁੱਤਰ ਦਾਰਾ ਸਿੰਘ ਵਾਸੀ ਚਰਚ ਵਾਲੀ ਗਲੀ ਛੇ ਵਾਰਡ ਪੰਡੋਰਾ ਪਿੰਡ ਸੁਲਤਾਨਵਿੰਡ ਵਜੋ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਦੇ 489 ਵਿਦਿਆਰਥੀਆਂ ਦੀ 46 ਪ੍ਰਮੁੱਖ ਕੰਪਨੀਆਂ 'ਚ ਹੋਈ ਪਲੇਸਮੈਂਟ <br/> ਅਗਲੀ ਖ਼ਬਰ ਕੈਮਿਸਟ ਵਪਾਰ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ-ਛੀਨਾ <br/>
Ad Position 24