22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਅੰਮਿ੍ਤਸਰ, 10 ਅਪ੍ਰੈਲ (ਹਰਮਿੰਦਰ ਸਿੰਘ)-ਆਲ ਇੰਡੀਆ ਸ: ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਬਾਬਾ ਸੇਵਾ ਸਿੰਘ ਹਾਲ ਸੁਲਤਾਨਵਿੰਡ ਰੋਡ ਫੈਡਰੇਸ਼ਨ ਦੇ ਪ੍ਰਧਾਨ ਗਿਆਨ ਸਿੰਘ ਸੱਗੂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ 'ਤੇ ਰੋਸ਼ਨੀ ਪਾਈ | ਉਨ੍ਹਾਂ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਮੁਗਲ ਸਮਰਾਜ ਨਾਲ ਲਈ ਟੱਕਰ ਲੈ ਕੇ ਜਿੱਤ ਹਾਸਿਲ ਕਰਕੇ ਦਿੱਲੀ ਦੇ ਲਾਲ ਕਿਲ੍ਹੇ 'ਤੇ ਜਿੱਤ ਦਾ ਝੰਡਾ ਲਹਿਰਾਇਆ | ਇਸ ਮੌਕੇ ਸਾਬਕਾ ਮੰਤਰੀ, ਮੌਜੂਦਾ ਵਿਧਾਇਕ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਕੌਂਸਲਰ ਅਵਤਾਰ ਸਿੰਘ ਟਰੱਕਾ ਵਾਲਾ, ਸ਼ਰੂਤੀ ਵਿੱਜ, ਭਗਵੰਤ ਸਿੰਘ ਕੰਵਲ, ਜਗਮੀਤ ਸਿੰਘ ਘੁੱਲੀ, ਅਮੀਰ ਸਿੰਘ ਘੁੱਲੀ, ਅਰਵਿੰਦਰ ਸਿੰਘ ਭੱਟੀ, ਰਵਿੰਦਰ ਹੰਸ, ਸਤਪਾਲ ਸਿੰਘ ਸੋਖੀ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ, ਰਿੰਕੂ ਨਰੂਲਾ, ਅਜੀਤ ਸਿੰਘ ਮਠਾੜੂ, ਸਾਬਕਾ ਕੌਸਲਰ ਜਸਪ੍ਰੀਤ ਸਿੰਘ ਚੇਅਰਮੈਨ ਯੋਜਨਾ ਬੋਰਡ ਤੋਂ ਇਲਾਵਾ ਸਰਪ੍ਰਸਤ ਜਸਪਾਲ ਸਿੰਘ, ਨਾਨਕ ਸਿੰਘ, ਇਕਬਾਲ ਸਿੰਘ ਸ਼ੈਰੀ, ਠੇਕੇਦਾਰ ਗੁਰਦਿਆਲ ਸਿੰਘ, ਨਿਰਮਲ ਸਿੰਘ ਕਰਮੀ, ਸੇਵਾ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਮੈਂਬਰ ਰਾਮਗੜ੍ਹੀਆ ਭਲਾਈ ਬੋਰਡ, ਜਸਪਾਲ ਸਿੰਘ ਭੁੱਲਰ, ਅਵਤਾਰ ਸਿੰਘ ਮੁਛਲ, ਤਜਿੰਦਰਪਾਲ ਸਿੰਘ ਕੇ.ਬੀ., ਸਰਿੰਦਰ ਸਿੰਘ ਅਹੂਜਾ, ਹਰਜਿੰਦਰ ਸਿੰਘ ਬਮਰਾਹ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਵੰਡੀਆਂ <br/> ਅਗਲੀ ਖ਼ਬਰ ਬੱਚਿਆਂ ਵਿਚ ਅਲਰਜੀ ਵੱਡਿਆਂ ਨਾਲੋਂ ਜਿਆਦਾ ਹੁੰਦੀ ਹੈ-ਡਾ. ਸੁਪਿ੍ਯਾ <br/>
Ad Position 24