22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 11-05-2026
ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਰੂਪ ਹੈ | ਇਕ ਨਰਸ ਮਰੀਜ਼ ਲਈ ਸਿਰਫ਼ ਸਿਹਤ ਕਰਮਚਾਰੀ ਨਹੀਂ ਹੁੰਦੀ, ਬਲਕਿ ਉਹ ਉਸ ਲਈ ਹੌਸਲੇ, ਸਹਾਰੇ ਅਤੇ ਵਿਸ਼ਵਾਸ ਦਾ ਸਰੋਤ ਬਣਦੀ ਹੈ | ਹਸਪਤਾਲਾਂ ਅਤੇ ਸਿਹਤ ਸੇਵਾਵਾਂ 'ਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਦਾ ਅਹਿਮ ਹਿੱਸਾ ਹਨ | ਕੋਰੋਨਾ ਮਹਾਂਮਾਰੀ ਦੌਰਾਨ ਨਰਸਾਂ ਨੇ ਦਿਨ-ਰਾਤ ਸੇਵਾ ਕਰਕੇ ਇਹ ਸਾਬਤ ਕੀਤਾ ਕਿ ਉਹ ਸਮਾਜ ਦੀ ਅਸਲ ਹੀਰੋ ਹਨ | ਇਹ ਵਿਚਾਰ ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਕਰਵਾਈ ਗਈ ਤੀਸਰੀ ਕਾਨੋਵੇਕੇਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੋਹਾਲੀ ਦੇ ਰਜਿਸਟਰਾਰ ਪੁਨੀਤ ਗਿਰਧਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਜਾਹਿਰ ਕੀਤੇ | ਇਸ ਤੋਂ ਪਹਿਲਾਂ ਸ੍ਰੀ ਗਿਰਧਰ, ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, 'ਵਰਸਿਟੀ ਦੇ ਉੱਪ ਕੁਲਪਤੀ ਡਾ: ਮਹਿਲ ਸਿੰਘ ਦਾ ਕਾਲਜ ਪਿ੍ੰਸੀਪਲ ਡਾ: ਅਮਨਪ੍ਰੀਤ ਕੌਰ ਤੇ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਉਪਰੰਤ ਸ੍ਰੀ ਗਿਰਧਰ, ਸ: ਛੀਨਾ, ਡਾ. ਮਹਿਲ ਸਿੰਘ ਅਤੇ ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ 120 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਹੋਰਨਾਂ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਟਰਾਫ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਗਿਰਧਰ ਨੇ ਕੋਰੋਨਾ ਮਹਾਂਮਾਰੀ ਦੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਔਖੇ ਦੌਰ ਨੇ ਪੂਰੀ ਦੁਨੀਆ ਨੂੰ ਸਿਹਤ ਸੇਵਾਵਾਂ ਦੀ ਅਸਲ ਮਹੱਤਤਾ ਸਮਝਾਈ | ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੇ ਘਰਾਂ 'ਚ ਸੁਰੱਖਿਅਤ ਰਹਿ ਰਹੇ ਸਨ, ਉਸ ਵੇਲੇ ਡਾਕਟਰਾਂ ਅਤੇ ਨਰਸਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਦਿਨ-ਰਾਤ ਮਰੀਜ਼ਾਂ ਦੀ ਸੇਵਾ ਕੀਤੀ | ਉਨ੍ਹਾਂ ਕਿਹਾ ਕਿ ਉਹ ਕੋਰੋਨਾ ਯੋਧਿਆਂ ਤੋਂ ਪ੍ਰੇਰਣਾ ਲੈਣ ਅਤੇ ਆਪਣੇ ਅੰਦਰ ਸੇਵਾ ਭਾਵਨਾ, ਹਿੰਮਤ ਅਤੇ ਸਮਰਪਣ ਦੀ ਭਾਵਨਾ ਪੈਦਾ ਕਰਨ | ਇਸ ਮੌਕੇ ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਕਾਲਜ ਦੀ ਸਰਗਰਮੀਆਂ ਸੰਬੰਧੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਗਤੀਵਿਧੀਆਂ ਦੇ ਖੇਤਰ 'ਚ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਗਵਰਨਿੰਗ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਡਾ: ਦਲਬੀਰ ਸਿੰਘ ਘੁੰਮਣ, ਖ਼ਾਲਸਾ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ: ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡਾ: ਕੰਵਲਜੀਤ ਸਿੰਘ, ਕੌਂਸਲ ਦੇ ਸੰਯੁਕਤ ਸਕੱਤਰ ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਪਿੰ੍ਰਸੀਪਲ ਡਾ: ਆਤਮ ਸਿੰਘ ਰੰਧਾਵਾ, ਪਿ੍ੰਸੀਪਲ ਡਾ: ਹਰੀਸ਼ ਕੁਮਾਰ ਵਰਮਾ, ਅੰਡਰ ਸੈਕਟਰੀ ਡੀ. ਐੱਸ. ਰਟੌਲ ਤੋਂ ਇਲਾਵਾ ਸੀਨੀਅਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਮੰਚ ਦੀ ਭੂਮਿਕਾ ਨੇ ਅਸਿਸਟੈਂਟ ਪ੍ਰੋਫੈਸਰ ਹਰਲੀਨ ਕੌਰ, ਅਸਿਸਟੈਂਟ ਪ੍ਰੋਫੈਸਰ ਅਲਕਾ ਨੇ ਬਾਖੂਬੀ ਨਿਭਾਈ ਅਤੇ ਵਾਈਸ ਪਿ੍ੰਸੀਪਲ ਡਾ. ਨੀਲਮ ਹੰਸ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਆਹ ਦੇ ਝਾਂਸੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ <br/>
Ad Position 24