23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ <br/>

Ad Position 21
No active advertisement
ਅਜੀਤ ਡੈਸਕ 11-05-2026
ਮਜੀਠਾ, 10 ਮਈ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਕੇਨ ਕਮਿਸ਼ਨਰ ਪੰਜਾਬ ਡਾ: ਅਮਰੀਕ ਸਿੰਘ ਵਲੋਂ ਕੀਤਾ ਗਿਆ | ਮੁੱਖ ਖੇਤੀਬਾੜੀ ਅਫਸਰ ਡਾ: ਗੁਰਸਾਹਿਬ ਸਿੰਘ ਪੱਟੀ ਨੇ ਵੱਖ–ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆਂ ਕਿਹਾ | ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ ਵੱਖ ਰਾਜ ਅਤੇ ਕੇਂਦਰ ਪ੍ਰਯੋਜਿਤ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਦਵਾਈਆਂ ਉਪਲੱਬਧ ਕਰਾਉਣ ਹਿੱਤ ਵਿਭਾਗ ਵਲੋਂ ਨਿਰੰਤਰ ਕੁਆਲਿਟੀ ਕੰਟਰੋਲ ਸੈਂਪਲਿੰਗ ਕੀਤੀ ਜਾ ਰਹੀ ਹੈ | ਤਲਬੀਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਤਾਕੀਦ ਕਰਦਿਆਂ ਕਿਹਾ ਕਿ ਖਾਦ ਅਤੇ ਦਵਾਈਆਂ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਤਾਲਮੇਲ ਕਰਕੇ ਹੀ ਸਿਫਾਰਸ਼ਾਂ ਅਨੁਸਾਰ ਖਾਦ ਅਤੇ ਦਵਾਈਆਂ ਵਰਤੀਆਂ ਜਾਣ | ਉਨ੍ਹਾਂ ਨੇ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਲਗਾਏ ਜਾਂਦੇ ਕੈਂਪਾਂ ਵਿਚ ਸ਼ਮੂਲੀਅਤ ਕਰਕੇ ਖੇਤੀ ਨਾਲ ਸੰਬੰਧਤ ਤਕਨੀਕਾਂ ਬਾਰੇ ਜਾਣਕਾਰੀ ਇਕੱਤਰ ਕਰਨ ਬਾਰੇ ਕਿਹਾ ਤਾਂ ਕਿ ਕਿਸਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ | ਕੇਨ ਕਮਿਸ਼ਨਰ ਪੰਜਾਬ ਡਾ: ਅਮਰੀਕ ਸਿੰਘ ਨੇ ਪੰਜਾਬ ਵਿਚ ਪਾਣੀ ਦੀ ਸਮੱਸਿਆ ਨੂੰ ਬਹੁਤ ਗੰਭੀਰ ਸਮੱਸਿਆ ਦੱਸਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਅਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਉਨ੍ਹਾਂ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਖਪਾਉਣ ਬਾਰੇ ਦੱਸਿਆ ਕਿਸਾਨ ਕਣਕ ਦਾ ਨਾੜ ਖੇਤਾਂ ਵਿਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਾਗਾਉਣ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ | ਡਾ: ਬਿਕਰਮਜੀਤ ਸਿੰਘ ਸਹਿਯੋਗੀ ਡਾਇਰੈਕਟਰ ਕੇ.ਵੀ.ਕੇ ਨੇ ਯੂਰੀਆ ਦੀ ਖਪਤ ਘਟਾਉਣ ਅਤੇ ਖਾਦਾਂ ਦੀ ਸੰਜਮ ਨਾਲ ਵਰਤੋਂ ਬਾਰੇ ਜਾਣਕਾਰੀ ਦਿੱਤੀ | ਮਾਹਿਰਾਂ ਨੇ ਖਾਦਾਂ ਦੀ ਅੰਧਾਧੁੰਦ ਵਰਤੋਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ | ਇਸ ਕਿਸਾਨ ਕੈਂਪ ਵਿਚ ਖੇਤੀਬਾੜੀ, ਗੰਨਾ ਸੈਕਸ਼ਨ, ਡੇਅਰੀ ਵਿਭਾਗ, ਭੂਮੀ ਰਖਿਆ ਵਿਭਾਗ, ਕੇ.ਵੀ.ਕੇ. ਖਾਦ, ਬੀਜ ਦਵਾਈਆਂ, ਕੰਪਨੀਆਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਜਿਸ ਵਿਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਦਿਖਾਈ ਅਤੇ ਜਾਣਕਾਰੀ ਹਾਸਲ ਕੀਤੀ | ਮਾਸਟਰ ਰਾਜਬੀਰ ਸਿੰਘ ਨੇ ਪਿੰਗਲਵਾੜਾ ਸੰਸਥਾ ਵਲੋਂ ਕੁਦਰਤੀ ਖੇਤੀ ਬਾਰੇ ਜਾਣਕਾਰੀ ਦਿੱਤੀ ਅਤੇ ਪਾਣੀ, ਹਵਾ, ਮਿੱਟੀ ਨੂੰ ਜ਼ਹਿਰੀਲਾ ਹੋਣ ਤੋਂ ਬਚਾਉਣ ਦਾ ਹੋਕਾ ਦਿੱਤਾ | ਡਾ: ਮਨਬੀਰ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ, ਡਾ: ਨਰਿੰਦਰਪਾਲ ਸਿੰਘ ਇੰਚਾਰਜ ਫਾਰਮ ਸਲਾਹਕਾਰ ਕੇਂਦਰ ਅੰਮਿ੍ਤਸਰ, ਡਾ: ਰਾਮਿੰਦਰ ਕੌਰ, ਡਾ: ਆਸਥਾ, ਡਾ: ਰਾਜਨ ਭੱਟ, ਅਤੇ ਹੋਰਨਾ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਵੱਖ–ਵੱਖ ਵਿਸ਼ਿਆਂ 'ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ | ਸਟੇਜ ਸੰਚਾਲਣ ਦੀ ਭੂਮਿਕਾ ਡਾ: ਸਤਵਿੰਦਰ ਸਿੰਘ ਸੰਧੂ ਨੇ ਬਾਖੂਬੀ ਨਿਭਾਈ | ਡਾ: ਅਮਰਜੀਤ ਸਿੰਘ ਦੁਸਾਂਝ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ ਛੀਨਾ, ਡਾ: ਹਰਭਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ: ਸਤਵਿੰਦਰ ਸਿੰਘ ਸੰਧੂ, ਡਾ: ਨਵਤੇਜ ਸਿੰਘ, ਡਾ: ਰਸ਼ਪਾਲ ਸਿੰਘ, ਡਾ: ਹਰਪ੍ਰੀਤ ਸਿੰਘ, ਹਰਦੀਪ ਕੌਰ, ਡਾ: ਗੁਰਜੋਤ ਸਿੰਘ, ਡਾ: ਗੁਰਪ੍ਰੀਤ ਸਿੰਘ, ਡਾ: ਹਰਜਿੰਦਰ ਸਿੰਘ, ਡਾ: ਸਿਕੰਦਰ ਸਿੰਘ, ਕਮਲ ਕਾਹਲੋਂ, ਸ਼ਰਨਜੀਤ ਸਿੰਘ, ਦਵਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਹਰਨੇਕ ਸਿੰਘ, ਜਗਦੀਪ ਕੌਰ, ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਯਾਦਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ ਮਜੀਠਾ, ਸਤਨਾਮ ਸਿੰਘ ਸਰਪੰਚ ਨਾਗ ਨਵੇਂ, ਨਿਰਮਲ ਸਿੰਘ ਸਾਬਕਾ ਸਰਪੰਚ, ਚੰਨਪ੍ਰੀਤ ਸਿੰਘ ਸਰਪੰਚ ਅਜੈਬਵਾਲੀ, ਬਾਪੂ ਮਾਨ ਸਿੰਘ ਬੁੱਢਾਥੇਹ, ਆਦਿ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ | ਇਸ ਮੌਕੇ ਪਿਛਲੇ ਸਾਲਾਂ ਦੌਰਾਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਪਰਾਲੀ/ਨਾੜ ਦੀ ਸੁਚੱਜੀ ਸਾਂਭ ਸੰਭਾਲ ਕਰ ਰਹੇ ਕਿਸਾਨਾਂ ਨੂੰ ਮੁੱਖ ਮਹਿਮਾਨ ਤਲਬੀਰ ਸਿੰਘ ਗਿੱਲ ਨੇ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਸੰਭਾਲ ਵਿਚ ਅਹਿਮ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ 'ਆਪ' ਸਰਕਾਰ ਦੀ ਮੁਹਿੰਮ ਜਾਰੀ ਰਹੇਗੀ-ਐੱਸ.ਐੱਸ.ਪੀ. <br/> ਅਗਲੀ ਖ਼ਬਰ ਅੰਮਿ੍ਤਸਰ 'ਚ ਲੱਗੀ ਲੋਕ ਅਦਾਲਤ 'ਚ 23 ਹਜ਼ਾਰ ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ <br/>
Ad Position 24