24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੰਤਰੀ ਸੰਜੀਵ ਅਰੋੜਾ 'ਤੇ ਈ.ਡੀ. ਦੀ ਕਾਰਵਾਈ ਵਿਰੁੱਧ ਤਰੁਣ ਚੁੱਘ ਦੀ ਰਿਹਾਇਸ਼ ਦੇ ਬਾਹਰ 'ਆਪ' ਆਗੂਆਂ ਦਾ ਧਰਨਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-05-2026

ਅੰਮ੍ਰਿਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ, ਲੋਕ ਸਭਾ ਇੰਚਾਰਜ, ਮੰਤਰੀ ਸਾਹਿਬਾਨ, ਵਿਧਾਇਕਾਂ ਅਤੇ ਸਮੂਹ ਅਹੁਦੇਦਾਰਾਂ ਵਲੋਂ ਅੱਜ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਅੱਗੇ ਕੇਂਦਰੀ ਜਾਂਚ ਏਜੰਸੀ ਈਡੀ ਦੀ ਦੁਰਵਰਤੋਂ ਦੇ ਵਿਰੋਧ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ 'ਚ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜੀਵਨਜੋਤ ਕੌਰ, ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਸੰਧੂ, ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਤੇ ਸੋਨੀਆ ਮਾਨ ਸਮੇਤ ਵੱਡੀ ਗਿਣਤੀ 'ਚ ਆਪ ਦੇ ਆਗੂਆਂ ਨੇ ਸ਼ਿਰਕਤ ਕੀਤੀ। ਉਕਤ ਆਗੂਆਂ ਨੇ ਦੋਸ਼ ਲਾਇਆ ਕਿ ਬੀਤੇ ਦਿਨ ਈ. ਡੀ. ਵਲੋਂ ਸਿਆਸੀ ਬਦਲੇ ਦੀ ਭਾਵਨਾ ਨਾਲ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਭਾਜਪਾ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਡਰਾ-ਧਮਕਾ ਕੇ ਸੱਤਾ ਹਾਸਿਲ ਕਰਨਾ ਚਾਹੁੰਦੀ ਹੈ। ਕੁਝ ਦਿਨ ਪਹਿਲਾਂ ਵੀ ਭਾਜਪਾ ਨੇ ਈ. ਡੀ. ਦਾ ਡਰ ਦਿਖਾ ਕੇ ਆਪ ਦੇ 7 ਰਾਜ ਸਭਾ ਮੈਂਬਰਾਂ ਨੂੰ ਭਾਜਪਾ 'ਚ ਸ਼ਾਮਿਲ ਕਰਵਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਸੰਜੀਵ ਅਰੋੜਾ ਦੇ ਘਰ ਅਤੇ ਦਫ਼ਤਰਾਂ 'ਤੇ ਈ.ਡੀ. ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ, ਪਰ ਅਰੋੜਾ ਭਾਜਪਾ ਦੇ ਦਬਾਅ ਅੱਗੇ ਨਹੀਂ ਝੁਕੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕਰਕੇ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਪ੍ਰਤੀ ਵਿਤਕਰਾਪੂਰਣ ਰਵੱਈਆ ਕਿਸੇ ਤੋਂ ਲੁਕਿਆ ਨਹੀਂ ਹੈ। ਚਾਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਗਿਆ ਵਰਤਾਅ ਹੋਵੇ, ਬੀ. ਬੀ. ਐੱਮ. ਬੀ. 'ਚ ਪੰਜਾਬ ਦੀ ਭੂਮਿਕਾ ਘਟਾਉਣ ਦੀ ਕੋਸ਼ਿਸ਼ ਹੋਵੇ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮਸਲੇ ਹੋਣ ਜਾਂ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀ ਨੀਤੀ, ਹਰ ਮਾਮਲੇ 'ਚ ਭਾਜਪਾ ਨੇ ਪੰਜਾਬ ਵਿਰੋਧੀ ਸੋਚ ਦਰਸਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਦੀ ਰੱਖਿਆ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰਦੀ ਰਹੇਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾ ਜਿੱਤ ਕੇ ਅਕਾਲੀ ਦਲ ਆਪਣੇ ਬਲ 'ਤੇ ਬਣਾਵੇਗਾ ਸਰਕਾਰ-ਮਜੀਠੀਆ ਅਗਲੀ ਖ਼ਬਰ ਧੰਨ-ਧੰਨ ਬਾਬਾ ਜ਼ਾਹਿਰ ਵੀਰ ਦੇ ਭਗਤ ਬਾਬਾ ਵਧਾਵਾ ਦੇ ਦਰਬਾਰ ਤੇ 84ਵਾਂ ਸਾਲਾਨਾ ਸਤਾਈਆਂ ਮੇਲਾ ਮਨਾਇਆ <br/>
Ad Position 24