02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜੀ. ਐੱਸ. ਟੀ. ਸਰਵੇਖਣਾਂ ਦਾ ਪੰਜਾਬ 'ਚ ਵਪਾਰ ਤੇ ਉਦਯੋਗ 'ਤੇ ਪੈ ਰਿਹਾ ਨਕਾਰਾਤਮਿਕ ਪ੍ਰਭਾਵ

Ad Position 21
No active advertisement
ਅਜੀਤ ਡੈਸਕ 12-05-2026
ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਸੂਬੇ ਦੇ ਵਪਾਰੀਆਂ ਨੇ ਕਿਹਾ ਹੈ ਕਿ ਪੰਜਾਬ 'ਚ ਜੀ. ਐੱਸ. ਟੀ. ਵਿਭਾਗ ਵਲੋਂ ਕੀਤੇ ਜਾ ਰਹੇ ਲਗਾਤਾਰ ਸਰਵੇਖਣਾਂ ਅਤੇ ਨਿਰੀਖਣਾਂ ਦਾ ਵਪਾਰ ਅਤੇ ਉਦਯੋਗ 'ਤੇ ਨਕਾਰਾਤਮਿਕ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਖ਼ੁਦ ਸੂਬਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਸ਼ਟੀ ਕਰ ਚੁੱਕੇ ਹਨ ਕਿ ਪੰਜਾਬ ਨੇ ਜੀ. ਐੱਸ. ਟੀ. ਸੰਗ੍ਰਹਿ 'ਚ ਰਿਕਾਰਡ ਵਾਧਾ ਦਰਜ ਕੀਤਾ ਹੈ | ਇਸ ਵਾਧੇ ਦੇ ਬਾਵਜੂਦ ਰਾਜ ਭਰ 'ਚ ਜੀ. ਐੱਸ. ਟੀ. ਸਰਵੇਖਣ ਕੀਤੇ ਜਾ ਰਹੇ ਹਨ, ਜਿਸ ਕਾਰਨ ਛੋਟੇ ਤੇ ਦਰਮਿਆਨੇ ਪੱਧਰ ਦੇ ਵਪਾਰੀ ਬਹੁਤ ਜ਼ਿਆਦਾ ਮਾਨਸਿਕ ਦਬਾਅ ਹੇਠ ਹਨ ਅਤੇ ਆਰਥਿਕ ਗਤੀਵਿਧੀਆਂ ਠੱਪ ਹੋ ਰਹੀਆਂ ਹਨ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮਿ੍ਤਸਰ ਇਕਾਈ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਰਹੱਦੀ ਸੂਬਾ ਹੋਣ ਕਾਰਨ ਅਸਥਿਰਤਾ, ਸੀਮਤ ਨਿਵੇਸ਼ ਅਤੇ ਬੇਰੁਜ਼ਗਾਰੀ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਅਜਿਹੇ ਸਮੇਂ ਜੀ. ਐੱਸ. ਟੀ. ਸਰਵੇਖਣ ਦੀ ਇਹ ਕਾਰਵਾਈ ਵਪਾਰੀਆਂ 'ਚ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ | ਅੰਮਿ੍ਤਸਰ ਬਾਰਿਕ ਕਿਲਨ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਨੰਦਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੀ. ਐੱਸ. ਟੀ. ਸਰਵੇਖਣ ਦੇ ਢੰਗ 'ਚ ਪਾਰਦਰਸ਼ਤਾ ਤੇ ਗੱਲਬਾਤ ਨੂੰ ਤਰਜੀਹ ਦਿੱਤੀ ਜਾਵੇ, ਪਰ ਇਮਾਨਦਾਰ ਵਪਾਰੀਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ | ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ (ਅੰਮਿ੍ਤਸਰ) ਦੇ ਰਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਪੰਜਾਬ ਨੇ ਕੌਮੀ ਪੱਧਰ 'ਤੇ ਜੀ. ਐੱਸ. ਟੀ. ਇਕੱਠਾ ਕਰਨ 'ਚ ਵੱਡਾ ਵਾਧਾ ਦਰਜ ਕੀਤਾ ਹੈ | ਇਸ ਦੇ ਬਾਵਜੂਦ ਸੂਬਾ ਆਰਥਿਕ ਸੰਕਟ 'ਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਸਾਲਾਨਾ ਖਰਚਾ ਲਗਭਗ 1.35 ਲੱਖ ਕਰੋੜ ਰੁਪਏ ਹੈ | ਇਸ ਤੋਂ ਇਲਾਵਾ ਕਰਜ਼ੇ ਅਤੇ ਇਸ 'ਤੇ ਵਿਆਜ ਦਾ ਭੁਗਤਾਨ ਕਰਨ ਲਈ 68 ਹਜ਼ਾਰ ਕਰੋੜ ਰੁਪਏ ਦੀ ਲੋੜ ਹੈ | ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦਾ ਮੰਨਣਾ ਹੈ ਕਿ ਰਾਜ ਨੂੰ ਇਕ ਸਮਾਵੇਸ਼ੀ ਤੇ ਲੰਬੇ ਸਮੇਂ ਦੀ ਵਿਕਾਸ ਨੀਤੀ ਅਪਣਾਉਣੀ ਚਾਹੀਦੀ ਹੈ | ਅੰਮਿ੍ਤਸਰ ਬਿਲਡਿੰਗ ਮੈਟੀਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਅਰੋੜਾ ਨੇ ਸਪਸ਼ਟ ਕੀਤਾ ਕਿ ਵਿਭਾਗੀ ਨਿਰੀਖਣਾਂ ਦੀ ਦੁਰਵਰਤੋਂ ਹੋ ਰਹੀ ਹੈ, ਜਿਸ ਕਾਰਨ ਵਪਾਰਕ ਗਤੀਵਿਧੀਆਂ 'ਚ ਰੁਕਾਵਟ ਆ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਜਿਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਸਲਾਨਾ ਮਹਾਨ ਗੁਰਮਤਿ ਸਮਾਗਮ <br/... ਅਗਲੀ ਖ਼ਬਰ ਪੱਛਮੀ ਬੰਗਾਲ ਦੇ ਨਾਦੀਆ 'ਚ ਇਕ
Ad Position 24