02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਜਿਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਸਲਾਨਾ ਮਹਾਨ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਜਾਏ ਸਲਾਨਾ ਮਹਾਨ ਗੁਰਮਤਿ ਸਮਾਗਮ ਮੌਕੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਹੋਏ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਅਤੇ ਮੇਅਰ ਜਤਿੰਦਰਪਾਲ ਸਿੰਘ ਮੋਤੀ ਭਾਟੀਆ ਨੂੰ ਸਨਮਾਨਤ ਕਰਦੇ ਹੋਏ ਭਾਈ ਗੁਰਇਕਬਾਲ ਸਿੰਘ, ਭਾਈ ਗੁਰਦੀਪ ਸਿੰਘ ਸਲੂਜਾ, ਭਾਈ ਤਰਜਿੰਦਰ ਸਿੰਘ, ਵਧੀਕ ਮੈਨੇਜਰ ਗੁਰਾ ਸਿੰਘ ਤੇ ਹੋਰ ਅਤੇ ਸਮਾਗਮ ਵਿਚ ਸ਼ਾਮਿਲ ਸੰਗਤਾਂ | ਤਸਵੀਰਾਂ-ਹਰਜੀਤ ਸਿੰਘ <br/> 12-05-2026
ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ, ਸ਼ੋ੍ਰਮਣੀ ਕਮੇਟੀ, ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਕਟੜਾ ਦਲ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀਬੀ ਕੌਲਾਂ ਜੀ (ਸ੍ਰੀ ਕੌਲਸਰ ਸਾਹਿਬ) ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਦੇਰ ਰਾਤ 12 ਵਜੇ ਤੱਕ 59ਵਾਂ ਸਲਾਨਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ, ਜਿਸ ਦੌਰਾਨ ਸਿੰਘ ਸਾਹਿਬਾਨ ਤੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰੰਘ ਸਲੂਜਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਗੁ: ਮਾਤਾ ਕੌਲਾਂ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਬਾਅਦ ਦੁਪਹਿਰ 3 ਵਜੇ ਤੋਂ ਦੇਰ ਅੱਧੀ ਰਾਤ ਤੱਕ ਗੁਰਦੁਆਰਾ ਸਾਹਿਬ ਦੇ ਪਾਵਨ ਸਰੋਵਰ ਕਿਨਾਰੇ ਸਜਾਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਬਾਬਾ ਸੁਖਦੇਵ ਸਿੰਘ ਡੇਰਾ ਰੂੰ੍ਰਮੀ ਭੁੱਚੋ ਕਲਾਂ, ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲੇ, ਭਾਈ ਰਜਿੰਦਰਪਾਲ ਸਿੰਘ ਰਾਜੂ ਲੁਧਿਆਣਾ, ਬੀਬੀ ਪਰਮਜੀਤ ਕੌਰ ਤੇ ਬੀਬੀ ਬੀਬੀ ਹਰਵੀਨ ਕੌਰ, ਬੀਬੀ ਸੁਖਦੀਪ ਕੌਰ, ਭਾਈ ਤਰਜਿੰਦਰ ਸਿੰਘ ਅੰਮਿ੍ਤਸਰ ਸੰਗੀਤ ਸਭਾ, ਬਾਬਾ ਅਮਨਦੀਪ ਸਿੰਘ, ਭਾਈ ਅਮਨਜੋਤ ਸਿੰਘ, ਭਾਈ ਸਰਬਜੀਤ ਸਿੰਘ ਸਮੇਤ ਹੋਰ ਕੀਰਤਨੀ ਜਥਿਆਂ, ਕਥਾਵਾਚਕਾਂ ਤੇ ਸੰਤ ਮਹਾਂਪੁਰਸ਼ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਨਿਹਾਲ ਕੀਤਾ | ਇਸ ਦੌਰਾਨ ਭਾਈ ਗੁਰਦੀਪ ਸਿੰਘ ਸਲੂਜਾ ਤੇੇ ਸੁਸਾਇਟੀ ਮੈਂਬਰਾਂ ਵਲੋਂ ਸਮਾਗਮ ਵਿਚ ਪੁੱਜੇ ਗਿਆਨੀ ਬਲਵਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ, ਨਗਰ ਨਿਗਮ ਦੇ ਮੇਅਰ ਜਤਿੰਦਰਪਾਲ ਸਿੰਘ ਮੋਤੀ ਭਾਟੀਆ, ਵਧੀਕ ਮੈਨੇਜਰ ਗੁਰਾ ਸਿੰਘ, ਗ੍ਰੰਥੀ ਗਿਆਨੀ ਗੁਰਵਿੰਦਰ ਸਿੰੰਘ ਚੱਬਾ ਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਤੇ ਦੁਸ਼ਾਲੇ ਭੇਟ ਕਰਕੇ ਸਨਮਾਨਤ ਕੀਤਾ ਗਿਆ | ਮੁੱਖ ਸੇਵਾਦਾਰ ਭਾਈ ਸਲੂਜਾ ਨੇ ਦੱਸਿਆ ਕਿ ਇਹ ਸੁਸਾਇਟੀ ਕਰੀਬ 6 ਦਹਾਕਿਆਂ ਤੋਂ ਗੁਰੂ ਨਗਰੀ, ਖਾਸਕਰ ਗੁ: ਸ੍ਰੀ ਕੌਲਸਰ ਸਾਹਿਬ ਵਿਖੇ ਹਫ਼ਤਾਵਾਰੀ ਸਮਾਗਮ ਕਰਕੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਦੀ ਆ ਰਹੀ ਹੈ | ਇਸ ਦੌਰਾਨ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਕੰਪਲੈਕਸ ਅੰਦਰ ਸੁੰਦਰ ਦੀਪਮਾਲਾ ਕੀਤੀ ਗਈ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਸਲਾਨਾ ਗੁਰਮਤਿ ਸਮਾਗਮ ਵਿਚ ਭਾਈ ਜੋਗਿੰਦਰ ਸਿੰਘ, ਹਰਜੀਤ ਸਿੰਘ, ਭਾਈ ਤਰਜਿੰਦਰ ਸਿੰੰਘ, ਸੁਖਦੇਵ ਸਿੰਘ, ਸਵਰਨ ਸਿੰਘ, ਗੁਰਪ੍ਰਤਾਪ ਸਿੰਘ ਰਾਜੂ, ਹਰਮੀਤ ਸਿੰਘ, ਤਰਜਿੰਦਰ ਸਿੰਘ ਟੋਨੀ, ਹਰਜੀਤ ਸਿੰੰਘ ਮੰਨੂੰ, ਜਸਕਰਨ ਸਿੰਘ ਸਮੇਤ ਹੋਰ ਸੁਸਾਇਟੀ ਮੈਂਬਰ ਤੇ ਗੁਰੂ ਨਗਰੀ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਫਲਾਵਰਜ਼ ਪਬਲਿਕ ਸਕੂਲ ਦੇ 2 ਵਿਦਿਆਰਥੀ ਮੈਰਿਟ 'ਚ ਆਏ <br/> ਅਗਲੀ ਖ਼ਬਰ ਜੀ. ਐੱਸ. ਟੀ. ਸਰਵੇਖਣਾਂ ਦਾ ਪੰਜਾਬ 'ਚ ਵਪਾਰ ਤੇ ਉਦਯੋਗ 'ਤੇ ਪੈ ਰਿਹਾ ਨਕਾਰਾਤਮਿਕ ਪ੍ਰਭਾਵ
Ad Position 24