02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਜੀਤ ਵਿਦਿਆਲਿਆ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ <br/>

Ad Position 21
No active advertisement
ਅਜੀਤ ਵਿਦਿਆਲਿਆ ਸਕੂਲ ਦੇ ਮੈਰਿਟ ਸੂਚੀ 'ਚ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਣ ਮੌਕੇ ਪਿ੍ੰ: ਰਮਾ ਮਹਾਜਨ, ਵਨੀਤਾ ਸਿੰਘ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ<br/> 12-05-2026

ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਸੰਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿ੍ੰਸੀਪਲ ਰਮਾ ਮਹਾਜਨ ਨੇ ਦੱਸਿਆ ਕਿ ਸਾਲਾਨਾ ਪ੍ਰੀਖਿਆ 'ਚ ਸਕੂਲ ਦਾ 100% ਨਤੀਜਾ ਆਇਆ ਹੈ | ਉਨ੍ਹਾਂ ਦੱਸਿਆ ਕਿ ਕੁੱਲ 155 ਵਿਦਿਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ ਸੀ, ਜਿਸ 'ਚੋਂ ਦਮਨਪ੍ਰੀਤ ਕੌਰ ਨੇ 96.62% ਅੰਕ ਪ੍ਰਾਪਤ ਕੀਤੇ ਅਤੇ ਸਕੂਲ ਦੀ ਸਟੇਟ ਮੈਰਿਟ ਸੂਚੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਦੋ ਵਿਦਿਆਰਥੀਆਂ ਨੇ ਵੀ 95% ਤੋਂ ਵੱਧ, 11 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਨਤੀਜੇ ਨਾਲ ਸਕੂਲ ਅਤੇ ਉਨ੍ਹਾਂ ਦੇ ਮਾਪਿਆਂ ਦਾ ਮਾਣ ਵਧਿਆ ਹੈ | ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਸਟਾਫ ਅਤੇ ਪ੍ਰਬੰਧਨ ਨੂੰ ਦਿੱਤਾ | ਪਿ੍ੰਸੀਪਲ ਰਮਾ ਮਹਾਜਨ ਨੇ ਕਿਹਾ ਕਿ ਸਕੂਲ ਦਾ ਟੀਚਾ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੈ | ਇਸ ਉਦੇਸ਼ ਲਈ ਹਰ ਵਿਦਿਆਰਥੀ ਇਹ ਯਕੀਨੀ ਬਣਾਉਣ 'ਤੇ ਕੇਂਦਿ੍ਤ ਹੈ ਕਿ ਉਹ ਸੰਸਥਾ, ਮਾਪਿਆਂ ਅਤੇ ਦੇਸ਼ ਦਾ ਸਨਮਾਨ ਕਰਨ | ਅੱਜ ਵਿਦਿਆਰਥੀ ਨਾ ਸਿਰਫ਼ ਦੇਸ਼ ਸਗੋਂ ਵਿਦੇਸ਼ਾਂ ਵਿਚ ਵੀ ਸੇਵਾ ਕਰ ਰਹੇ ਹਨ | ਸਕੂਲ ਦੀ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਤਜਰਬੇਕਾਰ ਸਟਾਫ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੇ ਨਤੀਜੇ ਹਰ ਸਾਲ ਲਗਾਤਾਰ ਉੱਚੇ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਡੀ.ਆਰ. ਮਾਡਰਨ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਫ਼ਲਤਾ ਦਾ ਝੰਡਾ ਲਹਿਰਾਇਆ <br/> ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ <br/>
Ad Position 24