02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡੀ.ਆਰ. ਮਾਡਰਨ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਫ਼ਲਤਾ ਦਾ ਝੰਡਾ ਲਹਿਰਾਇਆ <br/>

Ad Position 21
No active advertisement
ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰ: ਹਿਮਾਨੀ ਪਠਾਨੀਆ, ਐੱਮ.ਡੀ. ਰਵਿੰਦਰ ਪਠਾਨੀਆ ਤੇ ਹੋਰ | ਅਜੀਤ ਤਸਵੀਰ<br/> 12-05-2026

ਛੇਹਰਟਾ, (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਆਉਂਦੇ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮੇਨ ਜੀ. ਟੀ. ਰੋਡ ਖੰਡਵਾਲਾ ਦੇ ਦਸਵੀਂ ਜਮਾਤ ਦੇ ਨਤੀਜੇ ਇਸ ਸਾਲ ਇਕ ਵਾਰ ਫਿਰ ਸ਼ਾਨਦਾਰ ਰਹੇ ਹਨ | ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ 92% ਅੰਕ ਪ੍ਰਾਪਤ ਕਰਕੇ ਸੰਸਥਾ ਵਿਚ ਪਹਿਲਾ ਸਥਾਨ, ਪ੍ਰਵੀਨ ਕੌਰ ਨੇ 90% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਰਮਨਦੀਪ ਕੌਰ ਨੇ 89% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ, ਜਦੋਂ ਕਿ ਦਿ੍ਸ਼ਟੀ ਨੇ 86% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪੂਰੇ ਸਕੂਲ ਵਿਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਸੀ | ਸਕੂਲ ਪ੍ਰਬੰਧਕਾਂ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮਠਿਆਈਆਂ ਭੇਟ ਕਰਕੇ ਸਨਮਾਨਿਤ ਕੀਤਾ, ਇਸ ਸ਼ਾਨਦਾਰ ਪ੍ਰਾਪਤੀ 'ਤੇ ਦਿਲੋਂ ਵਧਾਈ ਦਿੱਤੀ ਤੇ ਇਸ ਮੌਕੇ ਸਕੂਲ ਪਿ੍ੰ: ਹਿਮਾਨੀ ਪਠਾਨੀਆ ਨੇ ਕਿਹਾ ਕਿ ਇਹ ਨਤੀਜੇ ਬੱਚਿਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਮਰਥਨ ਤੇ ਅਧਿਆਪਕਾਂ ਦੇ ਸਮਰਪਣ ਦਾ ਫਲ ਹਨ | ਸਕੂਲ ਦੇ ਐੱਮ. ਡੀ. ਰਵਿੰਦਰ ਪਠਾਨੀਆ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਚੇਅਰਮੈਨ ਦਲਜੀਤ ਪਠਾਨੀਆ ਨੇ ਵੀ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਇਨ੍ਹਾਂ ਸ਼ਾਨਦਾਰ ਨਤੀਜਿਆਂ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਕੂਲ ਆਪਣੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਲਈ ਦਿ੍ੜਤਾ ਨਾਲ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਅ) ਨੇ ਜਥੇਦਾਰ, ਮੁੱਖ ਗ੍ਰੰਥੀ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਨਾਂਅ ਮੰਗ ਪੱਤਰ ਦੇ ਕੇ ਸਕੂਲਾਂ 'ਚ ਵੰਦੇ... ਅਗਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ <br/>
Ad Position 24