02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਕਾਲੀ ਦਲ (ਅ) ਨੇ ਜਥੇਦਾਰ, ਮੁੱਖ ਗ੍ਰੰਥੀ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਨਾਂਅ ਮੰਗ ਪੱਤਰ ਦੇ ਕੇ ਸਕੂਲਾਂ 'ਚ ਵੰਦੇ ਮਾਤਰਮ ਦਾ ਗਾਇਨ ਲਾਜ਼ਮੀ ਬਣਾਉਣ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ <br/>

Ad Position 21
No active advertisement
ਅਕਾਲੀ ਦਲ ਅ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਨਾਲ ਹੋਰ ਆਗੂ | ਤਸਵੀਰ : ਹਰਜੀਤ ਸਿੰਘ <br/> 12-05-2026
ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਅ) ਵਲੋਂ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਨਾਂਅ ਮੰਗ ਪੱਤਰ ਦੇ ਕੇ ਸਕੂਲਾਂ ਵਿਚ ਕੇਂਦਰ ਸਰਕਾਰ ਵਲੋਂ ਦੇਸ਼ ਭਗਤੀ ਦੇ ਗੀਤ ਵੰਦੇ ਮਾਤਰਮ ਦਾ ਗਾਇਣ ਲਾਜ਼ਮੀ ਬਣਾਉਣ ਤੇ ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਸਜ਼ਾ ਨਿਰਧਾਰਤ ਕਰਨ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਅਕਾਲ ਤਖ਼ਤ ਸਕੱਤਰੇਤ ਵਿਖੇ ਸਟਾਫ਼ ਨੂੰ ਉਕਤ ਮੰਗ ਪੱਤਰ ਸੌਂਪਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਮਾਨ ਸਿੰਘ ਮਾਨ ਨੇ ਕਿਹਾ ਕਿ 6 ਮਈ ਨੂੰ ਕੇਂਦਰੀ ਕੈਬਨਿਟ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜੇਕਰ ਕੋਈ ਵਿਅਕਤੀ ਵੰਦੇ ਮਾਤਰਮ ਦਾ ਨਿਰਾਦਰ ਕਰਦਾ ਹੈ ਤਾਂ ਉਸ ਨੂੰ ਤਿੰਨ ਸਾਲ ਤੱਕ ਦੀ ਸਜ਼ਾ ਤੇ ਜ਼ੁਰਮਾਨਾ ਹੋ ਸਕਦਾ ਹੈ, ਜਦਕਿ ਸਕੂਲਾਂ ਵਿਚ ਇਸਨੂੰ ਲਾਜ਼ਮੀ ਬਣਾਉਣ ਨਾਲ ਸਿੱਖ ਬੱਚਿਆਂ ਨੂੰ ਵੀ ਇਸ ਨੂੰ ਗਾਉਣ ਲਈ ਮਜ਼ਬੂਰ ਕੀਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਵੰਦੇ ਮਾਤਰਮ ਵਿਚ ਭਾਰਤ ਦੀ ਤੁਲਨਾ ਦੁਰਗਾ ਮਾਤਾ ਨਾਲ ਕੀਤੀ ਗਈ ਹੈ, ਜੋ ਸਿੱਖ ਧਰਮ ਦੇ ਮੂਰਤੀ ਪੂਜਾ ਵਿਰੋਧੀ ਸਿਧਾਂਤਾਂ ਦੇ ਉਲਟ ਹੈ | ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਕਥਿਤ ਤੌਰ 'ਤੇ ਸਿੱਖ ਧਰਮ ਨੂੰ ਹਿੰਦੂ ਧਰਮ ਵਿਚ ਰਲਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਬੇਅਦਬੀ ਸੋਧ ਕਾਨੂੰਨ ਤੇ ਜਥੇਦਾਰ ਸਮੇਤ ਹੋਰਨਾਂ ਵਲੋਂ ਪ੍ਰਗਟਾਏ ਜਾ ਰਹੇ ਇਤਰਾਜ਼ਾਂ ਬਾਰੇ ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਪਹਿਲਾਂ ਸ਼੍ਰੋਮਣੀ ਕਮੇਟੀ ਤੋਂ ਤੇ ਫਿਰ ਵਿਧਾਨ ਸਭਾ ਵਿਚ ਪਾਸ ਹੋਣਾ ਚਾਹੀਦਾ ਸੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਲੋਚਨਾਂ ਕਰਦਿਆਂ ਉਨ੍ਹਾਂ ਕਿਹਾ ਕਿ ਉਸਨੇ ਸ਼ੋ੍ਰਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਸਿੱਖ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ | ਇਸ ਮੌਕੇ ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਕੋਟਲਾ, ਹਰਮਨਦੀਪ ਸਿੰਘ ਸੁਲਤਾਨਵਿੰਡ ਰਵੀਸ਼ੇਰ ਸਿੰਘ, ਇੰਦਰਜੀਤ ਸਿੰਘ, ਜਸਪਾਲ ਸਿੰਘ, ਮਨਕੀਰਤ ਸਿੰਘ ਤੇ ਬੀਬੀ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜਗਤ ਜਯੋਤੀ ਸਕੂਲ ਦੀ ਵਿਦਿਆਰਥਣ ਨੇ 10ਵੀਂ ਬੋਰਡ ਨਤੀਜਿਆਂ 'ਚ ਹਾਸਿਲ ਕੀਤੀ ਮੈਰਿਟ <br/> ਅਗਲੀ ਖ਼ਬਰ ਡੀ.ਆਰ. ਮਾਡਰਨ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਫ਼ਲਤਾ ਦਾ ਝੰਡਾ ਲਹਿਰਾਇਆ <br/>
Ad Position 24