02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਮਾਣ ਮਿਲਣ ਨਾਲ ਸਿਰ ਉੱਚਾ ਹੋਇਆ-ਰਿੰਕੂ ਨਰੂਲਾ <br/>

Ad Position 21
No active advertisement
ਅਜੀਤ ਡੈਸਕ 12-05-2026
ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਜਗਦੀਪ ਸਿੰਘ ਰਿੰਕੂ ਨਰੂਲਾ ਨੂੰ ੂ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਹਰਜੀਤ ਸਿੰਘ


ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਹਲਕਾ ਦੱਖਣੀ ਤੋਂ ਕਾਂਗਰਸ ਦੇ ਆਗੂ ਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਰਾਮਗੜ੍ਹੀਆ ਗੇਟ ਸਥਿਤ ਗੁਰਦੁਆਰਾ ਸਾਹਿਬ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਰਿੰਕੂ ਨਰੂਲਾ ਨੇ ਕਿਹਾ ਕਿ ਫੈਡਰੇਸ਼ਨ ਵਲੋਂ ਉਨ੍ਹਾਂ ਨੂੰ ਮਾਣ ਮਿਲਣ ਨਾਲ ਉਨ੍ਹਾਂ ਦਾ ਸਿਰ ਹੋਰ ਉੱਚਾ ਹੋਇਆ ਹੈ | ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਇੱਕ ਧਾਰਮਿਕ ਇਲਾਕਾ ਹੈ, ਜਿੱਥੋਂ ਹਰ ਰੋਜ਼ ਲੱਖਾਂ ਦੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ | ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਅਤੇ ਬਾਹਰੋਂ ਆਉਣ ਵਾਲੀ ਸੰਗਤ ਨੂੰ ਟ੍ਰੈਫਿਕ ਜਾਮ ਅਤੇ ਅਵਿਵਸਥਿਤ ਆਵਾਜਾਈ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਸਮੱਸਿਆ ਲੰਬੇ ਸਮੇਂ ਤੋਂ ਲੋਕਾਂ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ | ਕਾਂਗਰਸ ਦੀ ਜਿੱਤ ਤੋਂ ਬਾਅਦ ਹਲਕਾ ਦੱਖਣੀ ਦੀ ਟ੍ਰੈਫਿਕ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਯੋਜਨਾਬੱਧ ਢੰਗ ਨਾਲ ਕੰਮ ਕਰਦੇ ਹੋਏ ਆਵਾਜਾਈ ਪ੍ਰਬੰਧ ਨੂੰ ਸੁਧਾਰਿਆ ਜਾਵੇਗਾ ਤਾਂ ਜੋ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਪ੍ਰਧਾਨ ਗਿਆਨ ਸਿੰਘ, ਉਪ ਪ੍ਰਧਾਨ ਤੇਜਿੰਦਰ ਪਾਲ ਸਿੰਘ, ਨਿਰਮਲ ਸਿੰਘ, ਉਪ ਪ੍ਰਧਾਨ ਸ਼ਰਨਜੀਤ ਸਿੰਘ ਡੀ.ਈ.ਸੀ, ਸਕੱਤਰ ਜਸਪਾਲ ਸਿੰਘ ਭੁੱਲਰ, ਸਰਪ੍ਰਸਤ ਜਸਪਾਲ ਸਿੰਘ ਜਸਵਿੰਦਰ ਵਾਲੇ, ਗੁਰਦਿਆਲ ਸਿੰਘ ਠੇਕੇਦਾਰ ਸਮੇਤ ਹੋਰ ਆਗੂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਅਦਲੀਵਾਲਾ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੀ ਤਾਨੀਆ ਨੇ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24