02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਹੁ ਮੰਜ਼ਿਲੀ ਵਕੀਲ ਚੈਂਬਰਜ਼ ਉਸਾਰੀ ਕਾਰਜ ਜਲਦ ਸ਼ੁਰੂ ਕਰਨ ਲਈ ਕਾਰਵਾਈ ਸ਼ੁਰੂ <br/>

Ad Position 21
No active advertisement
ਜ਼ਿਲ੍ਹਾ ਕਚਿਹਰੀਆਂ ਵਿਖੇ ਬਹੁ ਮੰਜ਼ਿਲੀ ਵਕੀਲ ਚੈਂਬਰ ਸਮੂਹ ਦਾ ਨਕਸ਼ਾ ਦੇਖਦੇ ਹੋਏ ਰਾਜਦੀਪ ਸਿੰਘ ਘੁੰਮਣ, ਰਾਕੇਸ਼ ਸ਼ਰਮਾ ਤੇ ਅਮਿਤ ਅਰੋੜਾ | ਤਸਵੀਰ: ਨਿਰਮਲ ਸਟੂਡੀਓ <br/> 12-05-2026
ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਕਚਿਹਰੀਆਂ 'ਚ ਬਨਣ ਜਾ ਰਹੇ ਬਹੁ ਮੰਜ਼ਿਲੀ ਵਕੀਲ ਚੈਂਬਰਜ਼ ਸਮੂਹ ਦੀ ਉਸਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਅਤੇ ਇਸ ਲਈ ਅਲਾਟਮੈਂਟ ਹੋਈ ਨਵੀਂ ਜਗ੍ਹਾ ਦਾ ਅੱਜ ਬਾਰ ਐਸੋਸੀਏਸ਼ਨ ਦੇ ਟੀਮ ਮੈਂਬਰਾਂ ਵਲੋਂ ਜਾਇਜ਼ਾ ਲਿਆ ਗਿਆ ਤੇ ਨਕਸ਼ੇ ਦੀ ਕਾਪੀ ਵੀ ਵਾਚੀ ਗਈ | ਇਹ ਪ੍ਰਗਟਾਵਾ ਕਰਦਿਆਂ ਮੀਤ ਪ੍ਰਧਾਨ ਰਾਜਦੀਪ ਸਿੰਘ ਘੁੰਮਣ ਨੇ ਦਸਿਆ ਕਿ ਬਹੁ ਮੰਜ਼ਿਲੀ ਵਕੀਲ ਚੈਂਬਰਜ਼ ਕੰਪਲੈਕਸ ਦੀ ਉਸਾਰੀ ਨੂੰ ਜਲਦੀ ਤੋਂ ਜਲਦੀ ਬਿਨਾਂ ਕਿਸੇ ਸਮੇਂ ਦੀ ਬਰਬਾਦੀ ਦੇ ਯਕੀਨੀ ਬਣਾਉਣ ਦੇ ਉਦੇਸ਼ ਨੂੰ ਅੱਗੇ ਵਧਾਉਂਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਦੀ ਅਗਵਾਈ ਹੇਠ, ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ, ਅੱਜ ਨਵੀਂ ਨਿਰਧਾਰਤ ਜਗ੍ਹਾ ਦਾ ਨਿਰੀਖਣ ਕੀਤਾ ਅਤੇ ਜ਼ਮੀਨ ਅਤੇ ਖੇਤਰ ਦਾ ਵਿਸਥਾਰ ਨਾਲ ਮਾਪ ਕੀਤਾ | ਸਾਈਟ ਖੇਤਰ ਬਾਰੇ ਇਕ ਚਰਚਾ ਕੀਤੀ ਗਈ ਤਾਂ ਜੋ ਉਸਾਰੀ ਪ੍ਰਕਿਰਿਆ ਤੇਜ਼ੀ ਅਤੇ ਕੁਸ਼ਲਤਾ ਨਾਲ ਸ਼ੁਰੂ ਹੋ ਸਕੇ | ਇਸ ਮੌਕੇ ਰਾਕੇਸ਼ ਸ਼ਰਮਾ ਖ਼ਜ਼ਾਨਚੀ, ਅਮਿਤ ਅਰੋੜਾ ਕਾਰਜਕਾਰੀ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀ ਵਿਦਿਆਰਥਣ ਅਕਸ਼ਿਤਾ ਸੇਠ ਦਾ ਸਨਮਾਨ <br/> ਅਗਲੀ ਖ਼ਬਰ ਅਦਲੀਵਾਲਾ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ <br/>
Ad Position 24