02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਨਿਗਮ ਦੇ ਪੈਨਸ਼ਨਰਾਂ ਵਲੋਂ ਰੋਸ ਮੁਜ਼ਾਹਰਾ <br/>

Ad Position 21
No active advertisement
ਨਿਗਮ ਦੇ ਵਧੀਕ ਕਮਿਸ਼ਨਰ ਜੈਇੰਦਰ ਸਿੰਘ ਮੰਗ ਪੱਤਰ ਸੌਂਪਦੇ ਹੋਏ ਕਰਮਜੀਤ ਸਿੰਘ ਕੇ. ਪੀ., ਤਰਸੇਮ ਸਿੰਘ, ਮਨਜੀਤ ਸਿੰਘ, ਅਮਰਪਾਲ ਸਿੰਘ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 12-05-2026
ਅੰਮਿ੍ਤਸਰ, 11 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਪੈਨਸ਼ਨਰਜ ਯੂਨੀਅਨ ਅੰਮਿ੍ਤਸਰ ਵਲੋਂ ਮੇਅਰ ਦਫ਼ਤਰ ਤੇ ਸਹਇਕ ਕਮਿਸ਼ਨਰ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਇਸ ਉਪਰੰਤ ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਮੰਗ ਪੱਤਰ ਸੌਂਪਿਆ ਗਿਆ ਤੇ ਬਕਾਇਆ ਜਾਰੀ ਨਾ ਕੀਤੇ ਜਾਣ 'ਤੇ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ | ਇਸ ਦੌਰਾਨ ਬਲਜੀਤ ਸਿੰਘ ਬਾਜਵਾ, ਕਰਮਜੀਤ ਸਿੰਘ ਕੇ. ਪੀ., ਤਰਸੇਮ ਸਿੰਘ, ਮਨਜੀਤ ਸਿੰਘ, ਅਮਰਪਾਲ ਸਿੰਘ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਜਦੋਂ ਦੀ ਭਗਵੰਤ ਮਾਨ ਦੀ ਪੰਜਾਬ ਵਿਚ ਸਰਕਾਰ ਬਣੀ ਹੈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤਰਜੀਹ ਨਹੀਂ ਦਿੱਤੀ ਜਾ ਰਹੀ | ਕਮਿਸ਼ਨਰ ਨਗਰ ਨਿਗਮ ਨੂੰ ਮੰਗਾਂ ਬਾਰੇ ਬਾਰ-ਬਾਰ ਜਾਣੂ ਕਰਵਾਉਣ ਦੇ ਵੀ ਕੋਈ ਅਸਰ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਅੱਜ 11 ਮਈ ਹੋ ਗਈ ਹੈ ਅਜੇ ਤੱਕ ਪੈਨਸ਼ਨਰਾਂ ਨੂੰ ਉਨ੍ਹਾਂ ਦੀ ਪੈਨਸ਼ਨ ਦਾ ਭੁਗਤਾਨ ਨਹੀਂ ਕੀਤਾ ਗਿਆ | ਇਸ ਦੌਰਾਨ ਸਹਇਕ ਕਮਿਸ਼ਨਰ ਜੈਇੰਦਰ ਸਿੰਘ ਨੇ ਮੰਗਾਂ ਜਲਦ ਪੂਰੀਆਂ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਦਵਿੰਦਰ ਸਿੰਘ, ਜਸਪਾਲ ਸਿੰਘ ਸੋਹਲ, ਪਰਵਿੰਦਰ ਸਿੰਘ, ਬਲਕਾਰ ਸਿੰਘ, ਵਿਨੋਦ ਕੁਮਾਰ ਹਾਂਡਾ, ਬਲਕਾਰ ਸਿੰਘ, ਦਲਬੀਰ ਸਿੰਘ, ਮੁੱਲਖ ਰਾਜ, ਭੁਪਿੰਦਰ ਸਿੰਘ ਤੇ ਸਤਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੰਤਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਲਿਆਂਦੇ 20 ਬਰਤਾਨਵੀ 45 ਦਿਨਾਂ ਲਈ ਇਕਾਂਤਵਾਸ 'ਚ ਅਗਲੀ ਖ਼ਬਰ 10ਵੀਂ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀ ਵਿਦਿਆਰਥਣ ਅਕਸ਼ਿਤਾ ਸੇਠ ਦਾ ਸਨਮਾਨ <br/>
Ad Position 24