03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਤਰਕਸ਼ੀਲ ਸੁਸਾਇਟੀ ਵਲੋਂ ਇਨਕਲਾਬੀ ਸਾਹਿਤਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ <br/>

Ad Position 21
No active advertisement
ਸਵ: ਪ੍ਰੋ: ਮਲਵਿੰਦਰਜੀਤ ਸਿੰਘ ਵੜੈਚ ਦੀ ਤਸਵੀਰ | ਅਜੀਤ : ਤਸਵੀਰ <br/> 12-05-2026
ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਲੋਕ ਪੱਖੀ ਇਨਕਲਾਬੀ ਸਾਹਿਤਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਇਸਨੂੰ ਇਨਕਲਾਬੀ ਜਮਹੂਰੀ ਲਹਿਰ ਲਈ ਬਹੁਤ ਵੱਡਾ ਘਾਟਾ ਦੱਸਿਆ ਹੈ | ਤਰਕਸ਼ੀਲ਼ ਸੁਸਾਇਟੀ ਦੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਅਤੇ ਸੂਬਾ ਕਮੇਟੀ ਆਗੂਆਂ ਹੇਮ ਰਾਜ ਸਟੈਨੋ, ਰਾਜ ਪਾਲ ਬਠਿੰਡਾ, ਸੁਮੀਤ ਸਿੰਘ ਅੰਮਿ੍ਤਸਰ ਅਤੇ ਜਸਵੰਤ ਮੁਹਾਲੀ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰੋ. ਵੜੈਚ ਨੇ ਸਮੁੱਚੇ ਬ੍ਰਹਿਮੰਡ, ਸਮਾਜ ਅਤੇ ਜ਼ਿੰਦਗੀ ਦੇ ਸੱਚ ਨੂੰ ਵਿਗਿਆਨਕ ਦਿ੍ਸ਼ਟੀਕੋਣ ਤੋਂ ਸਮਝਣ ਅਤੇ ਇਸਨੂੰ ਲੋਕ ਪੱਖੀ ਇਨਕਲਾਬੀ ਸਮਾਜਿਕ ਤਬਦੀਲੀ ਦਾ ਅਹਿਮ ਹਿੱਸਾ ਬਣਾਉਣ ਲਈ ਇਤਿਹਾਸ, ਰਾਜਨੀਤੀ, ਅੰਗ੍ਰੇਜ਼ੀ, ਵਿਗਿਆਨ, ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਚ ਐੱਮ.ਏ. ਦੀਆਂ ਡਿਗਰੀਆਂ ਹਾਸਿਲ ਕੀਤੀਆਂ ਅਤੇ 30 ਸਾਲ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ 'ਚ ਪੜਾਉਣ ਉਪਰੰਤ 1989 ਵਿਚ ਉਹ ਸੇਵਾ ਮੁਕਤ ਹੋਏ ਸਨ | ਇਸ ਤੋਂ ਬਾਅਦ ਉਨ੍ਹਾਂ ਨੇ ਐੱਲ.ਐੱਲ.ਬੀ. ਕਰਕੇ 1992 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵਕਾਲਤ ਕੀਤੀ ਅਤੇ ਆਮ ਲੋਕਾਂ ਦੇ ਹੱਕ, ਸੱਚ ਅਤੇ ਇਨਸਾਫ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਸਾਰੀ ਉਮਰ ਜਦੋਜਹਿਦ ਕੀਤੀ | ਉਨ੍ਹਾਂ ਨੇ ਇਨਕਲਾਬੀ ਕੂਕਾ ਲਹਿਰ, ਗ਼ਦਰ ਲਹਿਰ, ਕਾਮਾਗਾਟਾ ਮਾਰੂ ਲਹਿਰ, ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਅਤੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸੋਹਣ ਸਿੰਘ ਭਕਨਾ ਸਮੇਤ ਹੋਰਨਾਂ ਕਈ ਕ੍ਰਾਂਤੀਕਾਰੀ ਸ਼ਹੀਦਾਂ ਬਾਰੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ 50 ਤੋਂ ਵੱਧ ਕਿਤਾਬਾਂ ਦੀ ਰਚਨਾ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਨਰਸਰੀ ਦਾ ਦੌਰਾ <br/> ਅਗਲੀ ਖ਼ਬਰ ਅਲਬਰਟਾ ਸਰਕਾਰ ਵੱਲੋਂ ਮਈ ਦੇ ਦੂਜਾ ਹਫ਼ਤੇ ਨੂੰ 'ਡਰੱਗ ਅਵੇਅਰਨਸ ਵੀਕ' ਵਜੋਂ ਮਨਾਉਣ ਦਾ ਐਲਾਨ
Ad Position 24